11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡਿਪਟੀ ਕਮਿਸ਼ਨਰ ਨੇ ਨੂਰਮਹਿਲ ਦੇ ਸੀਵਰੇਜ ਪਾਣੀ ਦੀ ਨਿਕਾਸੀ ਸੰਬੰਧੀ ਪ੍ਰਾਜੈਕਟ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 26-09-2025
ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਨੂਰਮਹਿਲ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਐੱਸ.ਟੀ.ਪੀ. ਦੀ ਰਾਈਜ਼ਿੰਗ ਮੇਨ ਅਤੇ ਸੀਵਰੇਜ ਮਿਸਿੰਗ ਲਾਈਨਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ¢ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਨਗਰ ਕੌਂਸਲ ਨੂਰਮਹਿਲ ਅਤੇ ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੀਵਰੇਜ ਰਾਈਜ਼ਿੰਗ ਮੇਨ ਪਾਈਪ ਤੇ ਮਿਸਿੰਗ ਲਾਈਨਾਂ ਦੇ ਕੰਮ ਦੀ ਤਾਜ਼ਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ¢ ਉਨ੍ਹਾਂ ਗਲਾਡਾ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਹਿੱਤ ਦੇ ਮੱਦੇਨਜ਼ਰ ਰਾਈਜ਼ਿੰਗ ਮੇਨ ਦੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇ¢ ਇਸ ਦੇ ਨਾਲ ਹੀ ਉਨ੍ਹਾਂ ਸੀਵਰੇਜ ਮਿਸਿੰਗ ਲਾਈਨਾਂ ਦੇ ਕੰਮ ਸਬੰਧੀ ਲਿਖਤੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ¢ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਨੂੰ ਸਵੱਛ ਆਲਾ-ਦੁਆਲਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ¢ ਉਨ੍ਹਾਂ ਕਿਹਾ ਕਿ ਸੀਵਰੇਜ ਦੇ ਪਾਣੀ ਦੀ ਢੁਕਵੀਂ ਨਿਕਾਸੀ ਲਈ ਇਹ ਪ੍ਰਾਜੈਕਟ ਬਹੁਤ ਅਹਿਮ ਹੈ, ਜਿਸ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਮੀਟਿੰਗ ਵਿਚ ਕਾਰਜਕਾਰੀ ਇੰਜੀਨੀਅਰ ਗਲਾਡਾ ਰਾਜੇਸ਼ ਮਹਾਜਨ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨੂਰਮਹਿਲ ਰਣਧੀਰ ਸਿੰਘ, ਐੱਸ.ਡੀ.ਓ. ਗਲਾਡਾ ਜਪਸਿਮਰਨ ਕੌਰ, ਜੇ.ਈ. ਜਲ ਸਪਲਾਈ ਤੇ ਸੀਵਰੇਜ ਮੰਡਲ ਜਲੰਧਰ-2 ਦੀਪਕ ਕੁਮਾਰ ਵੀ

Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਉੱਪ ਪ੍ਰਧਾਨ ਸ਼ੈਰੀ ਕਲਸੀ ਨਾਲ ਪਰਮਿੰਦਰ ਸਿੰਘ ਮਾਜਰੀ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਬੇਅੰਤ ਸਿੰਘ ਪਾਰਕ ਵਿਚ ਲੱਗੇਗੀ ਪਟਾਕਾ ਮਾਰਕੀਟ-ਨਿਗਮ ਵਲੋਂ ਐਨ. ਓ. ਸੀ ਜਾਰੀ
Ad Position 24