ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ ਕਾਜ਼ੀ ਮੰਡੀ 'ਚ ਗੁਆਂਢੀਆਂ 'ਚ ਹੋਈ ਲੜਾਈ 'ਚ ਇੱਕ ਵਿਅਕੀਤ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਹਿੱਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਜਖ਼ਮੀ ਵਿਅਕੀਤ ਦੀ ਪਛਾਣ ਰਾਜਿੰਦਰ ਸਿੰਘ ਪੁੱਤਰ ਮੁਨਸ਼ੀ ਸਿੰਘ ਵਾਸੀ ਕਾਜ਼ੀ ਮੰਡੀ ਦੇ ਰੂਪ 'ਚ ਸਾਹਮਣੇ ਆਈ ਹੈ | ਪੁਲਿਸ ਵਲੋਂ ਉਸ ਦੇ ਬਿਆਨਾਂ ਅਤੇ ਐੱਮ.ਐੱਲ.ਆਰ. ਦੀ ਰਿਪੋਰਟ ਦੇ ਅਧਾਰ 'ਤੇ ਵੱਖ-ਵੱਖ ਧਰਾਵਾਂ ਤਹਿਤ ਪਤੀ-ਪਤਨਤੇ ਉਨ੍ਹਾਂ ਦੇ ਪੁੱਤਰਾਂ ਸਮੇਤ 5 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਪਰ ਹਾਲੇ ਤੱਕ ਕੋਈ ਗਿ੍ਫਤਾਰੀ ਨਹੀਂ ਹੋਈ, ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |