11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜਲੰਧਰ ਦੀ ਨਵੀਂ ਸਬਜ਼ੀ ਮੰਡੀ ਵਿਚ ਲਗਭਗ ਸਾਢੇ ਅੱਠ ਕਰੋੜ ਦੀ ਲਾਗਤ ਵਾਲੇ ਚਾਰ ਸ਼ੈੱਡਾਂ ਦੀ ਉਸਾਰੀ ਦਾ ਕੰਮ ਸ਼ੁਰੂ <br/>

Ad Position 21
No active advertisement
ਸਬਜ਼ੀ ਮੰਡੀ ਵਿੱਚ ਸ਼ੈੱਡਾਂ ਦੀ ਉਸਾਰੀ ਦੀ ਸ਼ੁਰੂਆਤ ਦੌਰਾਨ ਰੀਬਨ ਕੱਟਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਿਨੇਸ਼ ਢੱਲ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ, ਕੌਂਸਲਰ ਦੇ ਪਤੀ ਜਤਿੰਦਰ ਕੁਮਾਰ ਜਿੰਦ ਅਤੇ ਹੋਰ | ਤਸਵੀਰ ਮੁਨੀਸ਼ <br/> 26-09-2025
ਜਲੰਧਰ, 25 ਸਤੰਬਰ (ਸ਼ੈਲੀ)-ਜਲੰਧਰ ਦੀ ਨਵੀਂ ਸਬਜ਼ੀ ਮੰਡੀ, ਮਕਸੂਦਾਂ ਵਿਖੇ ਲਗਭਗ ਸਾਢੇ ਅੱਠ ਕਰੋੜ ਦੀ ਲਾਗਤ ਵਾਲੇ ਚਾਰ ਸ਼ੈੱਡਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਹੋ ਗਿਆ | ਇਸ ਉਸਾਰੀ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਉੱਤਰੀ ਹਲਕੇ ਦੇ ਇੰਚਾਰਜ ਦਿਨੇਸ਼ ਢੱਲ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਟੱਕਰ ਨੇ ਰਿਬਨ ਕੱਟ ਕੇ ਕੀਤਾ | ਜਾਣਕਾਰੀ ਦਿੰਦੇ ਹੋਏ, ਆਮ ਆਦਮੀ ਪਾਰਟੀ ਦੇ ਉੱਤਰੀ ਹਲਕੇ ਦੇ ਇੰਚਾਰਜ ਦਿਨੇਸ਼ ਢੱਲ ਨੇ ਦੱਸਿਆ ਕਿ ਇਹ ਸ਼ੈੱਡ ਆੜ੍ਹਤੀਆਂ ਨੂੰ ਆਉਣ ਵਾਲੀਆਂ ਸਬੰਧੀ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਲੰਧਰ ਦੀ ਸਬਜ਼ੀ ਮੰਡੀ ਵਿੱਚ ਬਣਾਏ ਜਾਣ ਵਾਲੇ ਚਾਰ ਸ਼ੈੱਡਾਂ ਦੀ ਲਾਗਤ ਲਗਭਗ ਸਾਢੇ ਅੱਠ ਕਰੋੜ ਹੈ | ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਦੀਆਂ ਹੋਰ ਮੰਡੀਆਂ ਵਿੱਚ ਵੀ ਸ਼ੈੱਡ ਬਣਾਏ ਜਾ ਰਹੇ ਹਨ | ਇਸੇ ਤਰ੍ਹਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਸ਼ੈੱਡਾਂ ਨਾਲ ਨਾ ਸਿਰਫ਼ ਆੜ੍ਹਤੀਆਂ ਨੂੰ ਹੀ ਨਹੀਂ ਸਗੋਂ ਮੰਡੀ ਨਾਲ ਜੁੜੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਦੀ ਬਿਹਤਰੀ ਲਈ ਲੋੜੀਂਦਾ ਕੋਈ ਵੀ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ | ਇਸ ਮੌਕੇ ਕਮਲਜੀਤ ਸਿੰਘ, ਸੁਖਵਿੰਦਰ ਸਿੰਘ, ਸ਼ੈਰੀ ਸਚਦੇਵਾ, ਵਿਨੋਦ ਸ਼ਰਮਾ, ਹਨੀ ਮੱਟੂ ਸਮੇਤ ਕਮਿਸ਼ਨ ਏਜੰਟ ਐਸੋਸੀਏਸ਼ਨਾਂ ਦੇ ਅਧਿਕਾਰੀ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ ਅਗਲੀ ਖ਼ਬਰ ਮੇਹਰਚੰਦ ਪੌਲੀਟੈਕਨਿਕ ਕਾਲਜ ਵਿਖੇ ਰਾਸ਼ਟਰੀ ਫਾਰਮਾਕੋ ਵਿਜੀਲੈਂਸ ਹਫ਼ਤਾ ਮਨਾਇਆ <br/>
Ad Position 24