11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ

Ad Position 21
No active advertisement
ਅਜੀਤ ਡੈਸਕ 26-09-2025
ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਪ੍ਰਦਰਸ਼ਨਾਂ ਲਈ ਜ਼ਿਲ੍ਹੇ ਵਿਚ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ¢ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਾਂਤਮਈ ਪ੍ਰਦਰਸ਼ਨਾਂ ਲਈ ਨਿਰਧਾਰਿਤ ਕੀਤੀਆਂ ਥਾਵਾਂ ਵਿਚ ਪੁੱਡਾ ਗਰਾਊਾਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਾਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਾਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਪੱਛਮੀ ਪਾਸਾ, ਕਪੂਰਥਲਾ ਰੋਡ, ਨਕੋਦਰ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ ¢ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਕਮਿਸ਼ਨਰ ਜਾਂ ਉਪ ਮੰਡਲ ਮੈਜਿਸਟਰੇਟ, ਜੋ ਵੀ ਲਾਗੂ ਹੋਵੇ, ਪਾਸੋਂ ਅਗਾਊਾ ਪ੍ਰਵਾਨਗੀ ਲੈਣੀ ਹੋਵੇਗੀ¢ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ, ਲਾਠੀ ਜਾਂ ਕੋਈ ਹੋਰ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ¢ ਆਰਗੇਨਾਈਜ਼ਰ ਨੂੰ ਹਰੇਕ ਢੁਕਵੇਂ ਜੰਕਸ਼ਨ 'ਤੇ ਪ੍ਰਦਰਸ਼ਨ ਦੇ ਨਾਲ ਮਾਰਸ਼ਲ ਅਤੇ ਸ਼ਾਂਤੀਪੂਰਨ ਮਾਰਚ ਯਕੀਨੀ ਬਣਾਉਣ ਸਬੰਧੀ ਲਿਖਤੀ ਦੇਣਾ ਹੋਵੇਗਾ ¢ ਰੋਸ ਵਿਖਾਵੇ ਦੌਰਾਨ ਆਪਣੀ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਕਰਕੇ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਲਈ ਆਰਗੇਨਾਈਜ਼ਰ/ਪ੍ਰਦਰਸ਼ਨਕਾਰੀ ਜ਼ਿੰਮੇਵਾਰ ਹੋਣਗੇ ¢ ਇਹ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ¢
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਲੰਮਾ ਪਿੰਡ ਬਣਿਆ ਜ਼ਿਲ੍ਹਾ ਜਲੰਧਰ ਸਕੂਲ ਕ੍ਰਿਕਟ 'ਚ ਚੈਂਪੀਅਨ <br/> ਅਗਲੀ ਖ਼ਬਰ ਜਲੰਧਰ ਦੀ ਨਵੀਂ ਸਬਜ਼ੀ ਮੰਡੀ ਵਿਚ ਲਗਭਗ ਸਾਢੇ ਅੱਠ ਕਰੋੜ ਦੀ ਲਾਗਤ ਵਾਲੇ ਚਾਰ ਸ਼ੈੱਡਾਂ ਦੀ ਉਸਾਰੀ ਦਾ ਕੰਮ ਸ਼ੁਰੂ <br...
Ad Position 24