11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

29 ਸਤੰਬਰ ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜ਼ੀਆਂ

Ad Position 21
No active advertisement
ਅਜੀਤ ਡੈਸਕ 26-09-2025
ਜਲੰਧਰ, 25 ਸਤੰਬਰ (ਐੱਮ. ਐੱਸ. ਲੋਹੀਆ)—ਪਟਾਕਿਆਂ ਦੀ ਵਿੱਕਰੀ ਲਈ ਆਰਜੀ ਦੁਕਾਨਾਂ ਦੇ ਆਰਜੀ ਲਾਇਸੰਸ ਲੈਣ ਲਈ ਅਰਜੀਆਂ ਪ੍ਰਾਪਤ ਕਰਨ ਦੀ ਮਿਤੀ 'ਚ ਦੋ ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ | ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਆਪ੍ਰੇਸ਼ਨ ਐਂਡ ਸਕਿਓਰਿਟੀ) ਵਿਨੀਤ ਅਹਿਲਾਵਤ ਨੇ ਜਾਣਕਾਰੀ ਦਿੱਤੀ ਕਿ ਹੁਣ ਪਟਾਕਿਆਂ ਦੀ ਵਿਕਰੀ ਲਈ ਆਰਜੀ ਦੁਕਾਨਾਂ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ 29 ਸਤੰਬਰ, ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨੈ ਫਾਰਮ ਜਮ੍ਹਾ ਕਰਵਾ ਸਕਦੇ ਹਨ | ਉਨ੍ਹਾਂ ਕਿ ਪਟਾਕੇ ਵੇਚਣ ਲਈ 20 ਆਰਜੀ ਲਾਇਸੰਸ ਡਰਾਅ ਰਾਹੀਂ ਜਾਰੀ ਕੀਤੇ ਜਾਣੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਸ਼ਹਿਰ ਦੇ ਇਲਾਕੇ ਅਧੀਨ ਆਉਂਦੇ ਵਸਨੀਕਾਂ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੈ, ਨੇ ਜਲੰਧਰ ਸ਼ਹਿਰ 'ਚ ਨਿਰਧਾਰਿਤ ਹੋਣ ਵਾਲੇ ਸਥਾਨ ਵਿਖੇ ਪਟਾਕੇ ਵੇਚਣ ਲਈ ਆਰਜੀ ਦੁਕਾਨਾਂ ਦੇ ਆਰਜੀ ਲਾਇਸੰਸ ਲੈਣੇ ਹਨ, ਉਹ ਆਪਣਾ ਬਿਨੈ ਫ਼ਾਰਮ ਦਫ਼ਤਰ ਦੀ ਅਸਲਾ ਲਾਇਸੈਂਸਿੰਗ ਬ੍ਰਾਂਚ, ਕਮਿਸ਼ਨਰੇਟ ਜਲੰਧਰ ਤੋਂ ਹਾਸਿਲ ਕਰਕੇ ਜਾਂ ਦਫ਼ਤਰ ਕਮਿਸ਼ਨਰ ਪੁਲਿਸ ਜਲੰਧਰ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਕੇ 29 ਸਤੰਬਰ 2025 ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਜਮ੍ਹਾ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਆਉਣ ਵਾਲੀ ਅਰਜੀ ਵਿਚਾਰੀ ਨਹੀਂ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਡਰਾਅ 8 ਅਕਤੂਬਰ 2025 ਨੂੰ ਦੁਪਹਿਰ 12 ਵਜੇ ਰੈੱਡ ਕਰਾਸ ਭਵਨ, ਜਲੰਧਰ ਵਿਖੇ ਕੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਜਾਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਜਾਂ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ 'ਚ ਕਿਸੇ ਪ੍ਰਕਾਰ ਦੀ ਸੋਧ/ਤਬਦੀਲੀ ਹੁੰਦੀ ਹੈ, ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਦੁਕਾਨਾਂ ਦੇ ਲਾਇਸੰਸ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 'ਚ ਵਾਧਾ <br/> ਅਗਲੀ ਖ਼ਬਰ ਹੋਪ ਫਰਟੀਲਿਟੀ ਸੋਲਯੂਸ਼ਨਸ ਵਿਖੇ ਮੁਫ਼ਤ ਫਰਟੀਲਿਟੀ ਅਤੇ ਆਈ.ਵੀ.ਐਫ਼ ਸਲਾਹ ਕੈਂਪ 27 ਅਤੇ 28 ਨੂੰ
Ad Position 24