11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਗਵਾਨ ਵਾਲਮੀਕਿ ਮੰਦਰ ਕਮੇਟੀ ਮੁਹੱਲਾ ਬਾਗਵਾਲਾ ਵਲੋਂ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ <br/>

Ad Position 21
No active advertisement
ਭਗਵਾਨ ਵਾਲਮੀਕਿ ਮੰਦਰ ਕਮੇਟੀ ਮੁਹੱਲਾ ਬਾਗਵਾਲਾ, ਸ਼ਾਹਕੋਟ ਦੀ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਪ੍ਰਧਾਨ ਦਿਆਲਾ ਗਿੱਲ ਤੇ ਹੋਰ | ਤਸਵੀਰ- ਸੁਖਦੀਪ ਸਿੰਘ <br/> 26-09-2025
ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)-ਭਗਵਾਨ ਵਾਲਮੀਕਿ ਮੰਦਰ ਕਮੇਟੀ ਮੁਹੱਲਾ ਬਾਗਵਾਲਾ, ਸ਼ਾਹਕੋਟ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ 7 ਅਕਤੂਬਰ ਦਿਨ ਮੰਗਲਵਾਰ ਨੂੰ ਕੱਢੀ ਜਾਵੇਗੀ | ਤਿਆਰੀਆਂ ਸੰਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਿਆਲਾ ਗਿੱਲ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਦਿਆਲਾ ਗਿੱਲ, ਵਾਈਸ ਪ੍ਰਧਾਨ ਪਰਮਜੀਤ ਨਾਹਰ, ਸੈਕਟਰੀ ਸੰਨੀ ਥਾਪਰ, ਖਜ਼ਾਨਚੀ ਸੋਮ ਰਾਜ ਨੇ ਦੱਸਿਆ ਕਿ ਪ੍ਰਗਟ ਦਿਵਸ ਦੇ ਸੰਬੰਧ 'ਚ 4 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ੍ਰੀ ਰਮਾਇਣ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 6 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ 11 ਵਜੇ ਸ੍ਰੀ ਰਮਾਇਣ ਸਾਹਿਬ ਦੇ ਭੋਗ ਪਾਏ ਜਾਣਗੇ | ਪ੍ਰਗਟ ਦਿਵਸ ਮੌਕੇ 7 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 1.30 ਵਜੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ | ਸਮਾਗਮਾਂ ਦੌਰਾਨ ਵੱਖ-ਵੱਖ ਸਖ਼ਸ਼ੀਅਤਾਂ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੀਆਂ | ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮਾਂ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਮੌਕੇ ਰੇਸ਼ਮ ਗਿੱਲ ਸਾਬਕਾ ਐਮ.ਸੀ., ਰੌਮੀ ਗਿੱਲ ਸਾਬਕਾ ਐਮ.ਸੀ., ਕੁਲਜੀਤ ਰਾਣੀ ਵਾਇਸ ਪ੍ਰਧਾਨ ਨਗਰ ਪੰਚਾਇਤ, ਕੁਮਾਰ ਨਾਹਰ, ਰਵੀ ਸਹੋਤਾ, ਅਜੇ ਨਾਹਰ, ਨਵੀਨ ਸਿੱਧੂ, ਗੌਰੀ ਮੱਟੂ, ਸੋਨੂੰ ਮੱਟੂ, ਅਜੇ ਕੁਮਾਰ, ਸੁਖਮਨ ਮੱਟੂ, ਪਰਮਜੀਤ ਮੱਟੂ, ਗੌਰਾ ਗਿੱਲ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਿਸਟੀ ਕਾਲਜ ਜੰਡਿਆਲਾ ਵਿੱਚ ਆਧੁਨਿਕ ਖੇਡ ਸੁਵਿਧਾ ਕੇਂਦਰ ਦਾ ਉਦਘਾਟਨ <br/> ਅਗਲੀ ਖ਼ਬਰ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਦੁਕਾਨਾਂ ਦੇ ਲਾਇਸੰਸ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 'ਚ ਵਾਧਾ <br/>
Ad Position 24