17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕੰਟੇਨਰ ਤੇ ਮੋਟਰਸਾਈਕਲ ਦੀ ਟੱਕਰ 'ਚ ਵਿਅਕਤੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 27-09-2025
ਚੁਗਿੱਟੀ/ਜੰਡੂਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਸਥਿਤ ਚੁਗਿੱਟੀ ਫਲਾਈਓਵਰ 'ਤੇ ਸ਼ੁੱਕਰਵਾਰ ਨੂੰ ਕੰਟੇਨਰ ਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਲੋਕਾਂ ਦੀ ਸਹਾਇਤਾ ਨਾਲ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ | ਇਲਾਜ ਦੌਰਾਨ ਉਸ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਸਰਵਨ ਕੁਮਾਰ ਵਾਸੀ ਸੈਨਿਕ ਵਿਹਾਰ ਖੁਸਰੋਪੁਰ, ਜਲੰਧਰ ਦੇ ਰੂਪ 'ਚ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਪੀ.ਏ.ਪੀ. ਵਲੋਂ ਆ ਰਿਹਾ ਸੀ ਕਿ ਇਸੇ ਦੌਰਾਨ ਉਸਦਾ ਸੰਤੁਲਨ ਵਿਗੜ ਗਿਆ ਤੇ ਉਹ ਕੰਟੇਨਰ ਦੇ ਅੱਗੇ ਆ ਕੇ ਡਿੱਗ ਪਿਆ | ਕੰਟੇਨਰ ਦੇ ਟਾਇਰ ਦੇ ਥੱਲੇ ਆਉਣ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ | ਦੱਸਿਆ ਜਾ ਰਿਹਾ ਹੈ ਕਿ ਕੰਟੇਨਰ ਚਾਲਕ ਨੂੰ ਕਾਬੂ ਕਰਕੇ ਥਾਣਾ ਰਾਮਾਮੰਡੀ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਦੋਵੇਂ ਵਾਹਨ ਵੀ ਪੁਲਿਸ ਵਲੋਂ ਕਬਜ਼ੇ 'ਚ ਲੈ ਲਏ ਗਏ ਹਨ | ਉਧਰ ਸੰਪਰਕ ਕਰਨ 'ਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਦੇ ਕਮਿਸ਼ਨਰ ਵਲੋਂ ਸ਼ਹਿਰ 'ਚ ਬਾਰਿਸ਼ ਕਾਰਨ ਨੁਕਸਾਨੀਆਂ ਸੜਕਾਂ ਦਾ ਨਿਰੀਖਣ <br/> ਅਗਲੀ ਖ਼ਬਰ ਸੀ. ਪੀ. ਆਈ. (ਐੱਮ) ਦਾ ਵਫ਼ਦ ਅੱਜ ਕਰੇਗਾ ਅਜਨਾਲਾ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ-ਸੁੱਚਾ ਸਿੰਘ ਅਜਨਾਲਾ <br/>
Ad Position 24