17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਦੇ ਕਮਿਸ਼ਨਰ ਵਲੋਂ ਸ਼ਹਿਰ 'ਚ ਬਾਰਿਸ਼ ਕਾਰਨ ਨੁਕਸਾਨੀਆਂ ਸੜਕਾਂ ਦਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 27-09-2025
ਜਲੰਧਰ, 26 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਹਾਲ ਹੀ ਵਿੱਚ ਮਾਨਸੂਨ ਸੀਜ਼ਨ ਦÏਰਾਨ ਲਗਾਤਾਰ ਬਾਰਿਸ਼ ਕਾਰਨ ਨੁਕਸਾਨੀਆਂ ਸੜਕਾਂ ਦਾ ਨਿਰੀਖਣ ਕੀਤਾ ਗਿਆ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ਵਿੱਚ ਨੁਕਸਾਨੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਮੁਰੰਮਤ ਲਈ ਸਮੇਂ ਸਿਰ ਢੁੱਕਵੇਂ ਉਪਾਅ ਕੀਤੇ ਜਾ ਸਕਣ¢ ਉਨ੍ਹਾਂ ਅੱਗੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਨਗਰ ਨਿਗਮ ਜਲੰਧਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਯਾਤਰੀਆਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ¢ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਵਾਲੇ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨੁਕਸਾਨੀਆਂ ਸੜਕਾਂ ਕਾਰਨ ਲੋਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ¢ ਇਸ ਦÏਰਾਨ ਡਿਪਟੀ ਕਮਿਸ਼ਨਰ ਨੇ ਲੰਮਾ ਪਿੰਡ-ਜੰਡੂ ਸਿੰਘਾ ਸੜਕੀ ਪ੍ਰਾਜੈਕਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ¢ ਉਨ੍ਹਾਂ ਸੜਕ ਨੂੰ ਚÏੜਾ ਕਰਨ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ¢

Ad Position 22
No active advertisement
ਪਿਛਲੀ ਖ਼ਬਰ ਨਿਗਮ ਨੇ ਵਿਅਕਤੀ ਦੇ ਅੰਦਰ ਹੋਣ ਦੇ ਬਾਵਜੂਦ ਇਮਾਰਤ ਕੀਤੀ ਸੀਲ <br/> ਅਗਲੀ ਖ਼ਬਰ ਕੰਟੇਨਰ ਤੇ ਮੋਟਰਸਾਈਕਲ ਦੀ ਟੱਕਰ 'ਚ ਵਿਅਕਤੀ ਦੀ ਮੌਤ <br/>
Ad Position 24