17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਨੇ ਕੀਤੀ ਜਥੇਦਾਰ ਗੜਗੱਜ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 27-09-2025
ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਸ਼ਹਿਰ ਦੀਆਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨÏਜਵਾਨ ਸਭਾ ਨੇ ਇਕੱਠੇ ਹੋ ਕੇ ਜਥੇਦਾਰ ਕੁਲਵੰਤ ਸਿੰਘ ਮੰਨਣ (ਮੁੱਖ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਜਥੇਦਾਰ ਜਗਜੀਤ ਸਿੰਘ ਗਾਬਾ ਅਤੇ ਗੁਰਕਿਰਪਾਲ ਸਿੰਘ ਦੀ ਅਗਵਾਈ 'ਚ ਅੰਮਿ੍ਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰ ਕੇ ਪੰਥਕ ਵਿਚਾਰਾਂ ਕੀਤੀਆਂ ਅਤੇ ਇੱਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ 27 ਦਸੰਬਰ ਨੂੰ ਸ਼ਹੀਦੀ ਦਿਹਾੜਿਆਂ ਦੌਰਾਨ ਆ ਰਹੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੰਗਤ 'ਚ ਪੈਦਾ ਹੋਈ ਦੁਵਿਧਾ ਦੂਰ ਕਰਨ ਦੀ ਮੰਗ ਕੀਤੀ ਗਈ | ਇਹ ਜਾਣਕਾਰੀ ਦਿੰਦੇ ਹੋਏ ਸੁਖਮਿੰਦਰ ਸਿੰਘ ਰਾਜਪਾਲ ਨੇ ਦੱਸਿਆ ਕਿ ਮੰਗ ਪੱਤਰ 'ਚ ਸ੍ਰੀ ਦਰਬਾਰ ਸਾਹਿਬ ਦਾ ਲਾਈਵ ਪ੍ਰਸਾਰਨ ਆਕਾਸ਼ਵਾਣੀ ਤੋਂ ਲਗਾਤਾਰ ਆਉਂਦਾ ਸੀ ਜੋ ਪਿਛਲੇ ਕੁੱਝ ਦਿਨਾਂ ਤੋਂ ਬੰਦ ਹੋ ਗਿਆ ਵੱਲ ਧਿਆਨ ਦਿਵਾਉਂਦੇ ਹੋਏ ਮੁੜ ਤੋਂ ਪ੍ਰਸਾਰਨ ਸ਼ੁਰੂ ਕਰਵਾਉਣ ਦੀ ਮੰਗ ਕੀਤੀ | ਇਸ ਮੌਕੇ ਇੰਦਰਪਾਲ ਸਿੰਘ, ਕੰਵਲਜੀਤ ਸਿੰਘ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਮਿੰਦਰ ਸਿੰਘ ਚੱਡਾ, ਭਾਈ ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ ਰਿੰਕੂ, ਕੁਲਜੀਤ ਸਿੰਘ ਚਾਵਲਾ, ਵਿਜੇ ਕੁਮਾਰ ਮੀਤਾ, ਦੀਪ ਸਿੰਘ, ਹਰਮਨਪ੍ਰੀਤ ਸਿੰਘ, ਸੁਰਿੰਦਰ ਸਿੰਘ, ਜਸਬੀਰ ਸਿੰਘ, ਅਮਨਦੀਪ ਸਿੰਘ ਬਾਜਵਾ, ਚਰਨਜੀਤ ਸਿੰਘ ਮੱਕੜ, ਗੁਰਜੀਤ ਸਿੰਘ ਪੋਪਲੀ, ਹਰਪਾਲ ਸਿੰਘ, ਇੰਦਰਪਾਲ ਸਿੰਘ ਅਰੋੜਾ, ਹਰਬੰਸ ਸਿੰਘ, ਪਰਮਜੀਤ ਸਿੰਘ ਨੈਨਾ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨੰੂ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਸਰਬਜੀਤ ਸਿੰਘ ਰਾਜਪਾਲ, ਗੁਰਚਰਨ ਸਿੰਘ ਮੱਕੜ, ਕੁਲਵਿੰਦਰ ਸਿੰਘ ਚੀਮਾ, ਤੇਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ, ਬਲਵੰਤ ਸਿੰਘ, ਪ੍ਰਸ਼ੋਤਮ ਸਿੰਘ, ਹਰਭਜਨ ਸਿੰਘ, ਅਵਤਾਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਪਲਵਿੰਦਰ ਸਿੰਘ, ਕੁਲਵਿੰਦਰ ਸਿੰਘ ਚੀਮਾ, ਰਣਜੀਤ ਸਿੰਘ ਰਾਣਾ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਸੋਨੂੰ, ਨਿਰਵੈਰ ਸਿੰਘ ਸੱਜਣ, ਹਰਪਾਲ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਖੇ ਪਿੰਡ ਦੇ ਮਾਡਲ ਮੁੜ ਵਸੇਬਾ ਕੇਂਦਰ ਦਾ ਛੇਤੀ ਹੋਵੇਗਾ ਉਦਘਾਟਨ-ਡੀ.ਸੀ. <br/> ਅਗਲੀ ਖ਼ਬਰ ਨਿਗਮ ਨੇ ਵਿਅਕਤੀ ਦੇ ਅੰਦਰ ਹੋਣ ਦੇ ਬਾਵਜੂਦ ਇਮਾਰਤ ਕੀਤੀ ਸੀਲ <br/>
Ad Position 24