17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੇਖੇ ਪਿੰਡ ਦੇ ਮਾਡਲ ਮੁੜ ਵਸੇਬਾ ਕੇਂਦਰ ਦਾ ਛੇਤੀ ਹੋਵੇਗਾ ਉਦਘਾਟਨ-ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 27-09-2025
ਚੁਗਿੱਟੀ/ ਜੰਡੂ ਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਸੇਖੇ ਪਿੰਡ ਵਿਖੇ ਬਣ ਰਹੇ ਮਾਡਲ ਮੁੜ ਵਸੇਬਾ ਕੇਂਦਰ ਦਾ ਕੰਮ ਮੁਕੰਮਲ ਹੋ ਗਿਆ ਹੈ ਤੇ ਬਹੁਤ ਜਲਦੀ ਉਸਦਾ ਉਦਘਾਟਨ ਕੀਤਾ ਜਾਵੇਗਾ¢ ਇਸ ਜਾਣਕਾਰੀ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਵਲੋਂ ਅੱਜ ਉਕਤ ਕੇਂਦਰ ਦਾ ਜਾਇਜ਼ਾ ਲੈਣ ਦÏਰਾਨ ਦਿੱਤੀ ਗਈ¢ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਖੇ ਵਿਖੇ ਅਤਿ -ਅਧੁਨਿਕ ਮੁੜ ਵਸੇਬਾ ਕੇਂਦਰ ਤਿਆਰ ਕੀਤਾ ਗਿਆ ਹੈ¢ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਅਤੇ ਸੰਨ ਫਾਊਾਡੇਸ਼ਨ ਦੇ ਸਹਿਯੋਗ ਨਾਲ ਇਥੇ ਜਿੰਮ ਅਤੇ ਲਾਇਬ੍ਰੇਰੀ ਦੀ ਸਹੂਲਤ ਤੋਂ ਇਲਾਵਾ ਕੁਕਿੰਗ ਕਲਾਸਾਂ, ਫੁੱਟਬਾਲ ਬਣਾਉਣ ਦੀ ਟ੍ਰੇਨਿੰਗ, ਕ੍ਰਿਕਟ ਬਾਲ ਬਣਾਉਣ ਦੀ ਟ੍ਰੇਨਿੰਗ,ਗਾਰਡਨਿੰਗ, ਮੋਬਾਈਲ ਮੁਰੰਮਤ ਅਤੇ ਇਲੈਕਟਿ੍ਕ ਰਿਪੇਅਰ ਦੇ ਕੋਰਸ ਵੀ ਕਰਵਾਏ ਜਾ ਰਹੇ ਹਨ¢ ਡਾਕਟਰ ਅਗਰਵਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਇਨ੍ਹਾਂ ਸਹੂਲਤਾਂ ਦਾ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਦੀ ਮੁੜ ਵਸੇਬਾ ਪ੍ਰਕਿਰਿਆ ਮੁਕੰਮਲ ਕਰਨਾ, ਉਪਰੰਤ ਸਮਾਜ ਵਿੱਚ ਸਮਾਜਿਕ ਤੰਦਾਂ ਮਜ਼ਬੂਤ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਲਿਆਉਣਾ ਹੈ¢ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਇੱਕ ਹੋਰ ਮਹੱਤਵਪੂਰਨ ਮੀਲਪੱਥਰ ਸ਼ਾਬਤ ਹੋਵੇਗਾ¢ ਉਨ੍ਹਾਂ ਕਿਹਾ ਕਿ ਇਹ ਕੇਂਦਰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਰਹੇ ਵਿਅਕਤੀਆਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ¢

Ad Position 22
No active advertisement
ਪਿਛਲੀ ਖ਼ਬਰ ਕਮਿਸ਼ਨਰ ਨੂੰ ਨਾਜਾਇਜ਼ ਉਸਾਰੀ ਦੀ ਕੀਤੀ ਸ਼ਿਕਾਇਤ ਅਗਲੀ ਖ਼ਬਰ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਨੇ ਕੀਤੀ ਜਥੇਦਾਰ ਗੜਗੱਜ ਨਾਲ ਮੁਲਾਕਾਤ <br/>
Ad Position 24