17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਇਆ ਕਵੀ ਦਰਬਾਰ <br/>

Ad Position 21
No active advertisement
ਅਜੀਤ ਡੈਸਕ 27-09-2025
ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਬੀਤੀ ਰਾਤ ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਵਿਸ਼ੇਸ਼ ਕਵੀ ਦਰਬਾਰ ਬੜੀ ਸ਼ਰਧਾ ਨਾਲ ਕਰਵਾਇਆ ਗਿਆ¢ ਇਸ ਕਵੀ ਦਰਬਾਰ ਵਿਚ ਉੱਚ ਕੋਟੀ ਦੇ ਕਵੀਆਂ ਵੱਲੋਂ ਭਾਗ ਲਿਆ ਗਿਆ, ਜਿਨ੍ਹਾਂ ਵਿਚ ਵਿਸ਼ੇਸ਼ ਤÏਰ 'ਤੇ ਰਛਪਾਲ ਸਿੰਘ ਪਾਲ (ਪੰਜਾਬ ਦਾ ਰਫ਼ੀ ), ਚੈਨ ਸਿੰਘ ਚੱਕਰਵਰਤੀ, ਬਲਬੀਰ ਸਿੰਘ ਕੰਵਲ, ਚੰਚਲ ਸਿੰਘ ਸਹਿਜ, ਬੀਬੀ ਅਮਿੰਦਰਪ੍ਰੀਤ ਕÏਰ ਸ਼ਾਮਲ ਸਨ | ਸੰਧਿਆ ਵੇਲੇ ਦੀਵਾਨ ਦੀ ਆਰੰਭਤਾ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ ਉਪਰੰਤ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ ¢ ਦੇਰ ਰਾਤ ਤੱਕ ਚੱਲੇ ਕਵੀ ਦਰਬਾਰ ਵਿਚ ਆਏ ਕਵੀਆਂ ਵੱਲੋਂ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਿਸ਼ਾਹ ਦੇ ਚਰਨਾਂ ਵਿਚ ਹਾਜ਼ਰੀ ਲਗਵਾਈ¢ ਮੰਚ ਦਾ ਸੰਚਾਲਨ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਕੀਤਾ ਗਿਆ ¢ ਪ੍ਰਧਾਨ ਚਰਨਜੀਤ ਸਿੰਘ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮÏਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਸੇਠੀ (ਉੱਘੇ ਸਮਾਜ ਸੇਵਕ), ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਬਲਬੀਰ ਸਿੰਘ, ਪਰਮਜੀਤ ਸਿੰਘ, ਰਵਿੰਦਰ ਸਿੰਘ ਰੀਹਲ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਜਸਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਸਰਦੂਲ ਸਿੰਘ ਕਾਨਪੁਰੀ ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਪੀ. ਨੇ 23 ਪੁਲਿਸ ਅਧਿਕਾਰੀਆਂ ਨੂੰ ਸੀ.ਸੀ.-1 ਸਰਟੀਫ਼ਿਕੇਟ ਤੇ 1 ਲੱਖ 20 ਹਜ਼ਾਰ ਨਕਦ ਇਨਾਮ ਨਾਲ ਕੀਤਾ ਸਨਮਾਨਿਤ... ਅਗਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਲਈ ਬੱਸ ਯਾਤਰਾ ਅੱਜ ਹੋਵੇਗੀ ਰਵਾਨਾ
Ad Position 24