17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਸਮਾਗਮ ਦੌਰਾਨ ਰਾਗੀ ਜਥਾ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ | ਤਸਵੀਰ ਮੁਨੀਸ਼ <br/> 27-09-2025
ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚÏਕ ਅੱਡਾ ਹੁਸ਼ਿਆਰਪੁਰ ਜਲੰਧਰ ਵਿਖੇ 380ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ¢ ਇਸ ਮੌਕੇ ਸਜਾਏ ਦੀਵਾਨਾਂ 'ਚ ਭਾਈ ਹਰਦੀਪ ਸਿੰਘ, ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ ਅਤੇ ਭਾਈ ਗੁਰਪਾਲ ਸਿੰਘ ਦੇ ਰਾਗੀ ਜਥਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ¢ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਮੱਖਣ ਸਿੰਘ ਨੇ ਦੱਸਿਆ ਕਿ ਇਹ ਮਹੀਨਾਵਾਰੀ ਸਮਾਗਮ ਲਗ ਭਗ 36 ਸਾਲਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ¢ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਹਰਜੀਤ ਕੌਰ ਨੂੰ ਦੇਸ਼ ਨਿਕਾਲਾ ਦੇਣਾ ਨਿੰਦਣਯੋਗ-ਸੰਘਾ ਅਗਲੀ ਖ਼ਬਰ ਐੱਲ.ਪੀ.ਯੂ. ਵਿਖੇ ਡੇਟਾ ਸੰਚਾਲਿਤ ਵਪਾਰਕ ਕ੍ਰਾਂਤੀ ਬਾਰੇ ਚਰਚਾ <br/>
Ad Position 24