ਜਲੰਧਰ, 26 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਝੋਨੇ ਦੇ ਨਾੜ/ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ¢ ਜਾਰੀ ਕੀਤੇ ਹੁਕਮ ਵਿਚ ਕਿਹਾ ਗਿਆ ਹੈ ਕਿ ਫ਼ਸਲ ਦੇ ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ¢ ਹਵਾ ਵਿਚ ਧੂੰਏਾ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ¢ ਇਸ ਤੋਂ ਇਲਾਵਾ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ, ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ¢ ਇਸ ਦੇ ਨਾਲ ਹੀ ਸੜਕਾਂ ਦੁਆਲੇ ਮੌਜੂਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ¢ ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ 'ਤੇ ਅਸਰ ਦੇਸ਼ ਦੇ ਅੰਨ ਉਤਪਾਦਨ ਉੱਤੇ ਪੈਂਦਾ ਹੈ ¢ ਇਹ ਹੁਕਮ 23 ਨਵੰਬਰ 2025 ਤੱਕ ਲਾਗੂ ਰਹੇਗਾ ¢