17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿਵਲ ਸਰਜਨ ਨੇ ਐੱਮ.ਡੀ.ਆਰ. ਮੀਟਿੰਗ 'ਚ ਜਣੇਪੇ ਦੌਰਾਨ ਮੌਤਾਂ ਦੀ ਕੀਤੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 27-09-2025
ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ)-ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਸਬੰਧੀ ਰਣਨੀਤੀ ਤਿਆਰ ਕਰਨ ਲਈ ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ ਨੇ ਮੈਟਰਨਲ ਡੈੱਥ ਰੀਵਿਊ (ਐਮ.ਡੀ.ਆਰ.) ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਜੁਲਾਈ ਅਤੇ ਅਗਸਤ ਦੋ ਮਹੀਨਿਆਂ ਦੌਰਾਨ ਜ਼ਿਲ੍ਹੇ 'ਚ ਜਣੇਪੇ ਦੌਰਾਨ ਹੋਈਆਂ 6 ਮੌਤਾਂ ਦੀ ਸਮੀਖਿਆ ਕੀਤੀ ਗਈ | ਸਿਵਲ ਸਰਜਨ ਵਲੋਂ ਇਨ੍ਹਾਂ ਮੌਤਾਂ ਦੇ ਹੋਣ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਗਈ ਅਤੇ ਭਵਿੱਖ 'ਚ ਉਨ੍ਹਾਂ ਕਾਰਨਾਂ ਨੂੰ ਦੂਰ ਕਰਨ ਦੇ ਲਈ ਲੋੜੀਂਦੇ ਯੋਗ ਉਪਰਾਲੇ ਕਰਨ ਦੀ ਹਦਾਇਤ ਕੀਤੀ ਗਈ | ਉਨ੍ਹਾਂ ਨੇ ਸਬੰਧਿਤ ਸਟਾਫ਼ ਨੂੰ ਕਿਹਾ ਕਿ ਇਸਨੂੰ ਯਕੀਨੀ ਬਣਾਇਆ ਜਾਵੇ, ਕਿ ਜ਼ਿਲ੍ਹੇ 'ਚ ਕਿਤੇ ਵੀ ਘਰ 'ਚ ਜਣੇਪਾ ਨਾ ਹੋਵੇ | ਉਨ੍ਹਾਂ ਕਿਹਾ ਕਿ ਗਰਭ ਅਵਸਥਾ ਅਤੇ ਜਣੇਪੇ ਦੌਰਾਨ ਕਿਸੇ ਵੀ ਔਰਤ ਨੂੰ ਸਿਹਤ ਸਬੰਧੀ ਮੁਸ਼ਕਿਲ ਆ ਸਕਦੀ ਹੈ, ਪਰ ਜੇਕਰ ਸਮੇਂ ਸਿਰ ਉਸ ਨੂੰ ਹਸਪਤਾਲ ਪਹੁੰਚਾਇਆ ਜਾਵੇ ਤਾਂ ਜਲਦ ਇਲਾਜ ਸ਼ੁਰੂ ਕਰਕੇ ਸਮੱਸਿਆ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਰੋਕਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਗਰਭਵਤੀ ਦਾ ਮੈਡੀਕਲ ਸਪੈਸ਼ਲਿਸਟ ਤੋਂ ਚੈਕਅਪ ਜ਼ਰੂਰ ਕਰਵਾਈਆ ਜਾਵੇ | ਇਸਦੇ ਨਾਲ ਹੀ ਗਰਭਵਤੀ ਔਰਤਾਂ ਦਾ 100 ਫ਼ੀਸਦੀ ਐਂਟੀਨੇਟਲ ਚੈੱਕਅਪ ਯਕੀਨੀ ਬਣਾਇਆ ਜਾਵੇ ਅਤੇ ਗਰਭਵਤੀ ਔਰਤ ਦੇ ਲੋੜੀਂਦੇ ਸਾਰੇ ਮੈਡੀਕਲ ਟੈਸਟ ਕਰਵਾਉਣੇ ਯਕੀਨੀ ਬਣਾਏ ਜਾਣ | ਹਾਈ ਰਿਸਕ ਗਰਭਵਤੀ ਔਰਤਾਂ ਦੀ ਸੂਚੀ ਐੱਸ.ਐਮ.ਓ. ਕੋਲ ਹੋਣੀ ਚਾਹੀਦੀ ਹੈ ਤਾਂ ਜੋ ਪਹਿਲਾਂ ਤੋਂ ਹੀ ਐਕਸ਼ਨ ਪਲਾਨ ਬਣਾਇਆ ਜਾ ਸਕੇ ਤਾਂ ਜੋ ਉਸ ਔਰਤ ਦਾ ਸੁਰੱਖਿਅਤ ਜਣੇਪਾ ਸੰਭਵ ਹੋ ਸਕੇ | ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਲੱਗਣ ਵਾਲੇ ਕੈਂਪਾਂ ਦੌਰਾਨ ਹਰੇਕ ਗਰਭਵਤੀ ਔਰਤ ਦੀ ਜਾਂਚ ਮਾਹਿਰ ਡਾਕਟਰ ਦੁਆਰਾ ਕੀਤੀ ਜਾਂਦੀ ਹੈ | ਮੀਟਿੰਗ 'ਚ ਐੱਸ.ਐਮ.ਓ. ਗਾਇਨੀ ਵਿਭਾਗ ਸਿਵਲ ਹਸਪਤਾਲ, ਜਲੰਧਰ ਡਾ. ਵਰਿੰਦਰ ਕੌਰ ਥਿੰਦ, ਡਾ. ਅਭਿਨਵ ਸ਼ੂਰ ਅਤੇ ਸੰਬੰਧਿਤ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਇੰਡਸਟਰੀ ਐਕਸਪੋਰਟ ਵਲੋਂ ਬੇਅੰਤ ਸਿੰਘ ਪਾਰਕ ਵਿਚ ਪਟਾਕਾ ਮਾਰਕੀਟ ਲਗਾਉਣ ਦਾ ਵਿਰੋਧ <br/> ਅਗਲੀ ਖ਼ਬਰ ਝੋਨੇ ਦੇ ਨਾੜ/ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ
Ad Position 24