ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਮੱੁਖ ਸੇਵਾਦਾਰ ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਨੇ ਦਿੱਲੀ ਏਅਰਪੋਰਟ 'ਤੇ ਸਿੱਖ ਆਗੂ ਜੀਵਨ ਸਿੰਘ ਨਾਲ ਬਦਸਲੂਕੀ ਕਰਨ ਦੀ ਸਖਤ ਨਿੰਦਾ ਕਰਦੇ ਹੋਏ ਇਸ ਘਟਨਾ ਨੂੰ ਸਿੱਖ ਕੌਮ ਦਾ ਅਪਮਾਨ ਦੱਸਿਆ | ਪ੍ਰੈਸ ਨੂੰ ਜਾਰੀ ਇਕ ਬਿਆਨ 'ਚ ਉਨ੍ਹਾਂ ਕੇਂਦਰ ਸਰਕਾਰ ਅਤੇ ਘੱਟ ਗਿਣਤੀ ਕਮਿਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਜ਼ਿੰਮੇਵਾਰੀ ਨਿਭਾਉਣ¢ ਅਜਿਹੀਆਂ ਘਟਨਾਵਾਂ ਵਾਰ-ਵਾਰ ਵਾਪਰਨ ਨਾਲ ਸਿੱਖ ਕÏਮ ਦਾ ਸਰਕਾਰ ਅਤੇ ਨਿਆਂ ਸੰਸਥਾਵਾਂ 'ਤੇ ਵਿਸ਼ਵਾਸ ਘਟਦਾ ਹੈ¢ ਉਨਾਂ ਕਿਹਾ ਕਿ ਏਅਰ ਇੰਡੀਆ ਨੂੰ ਤੁਰੰਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ¢