ਚੁਗਿੱਟੀ/ ਜੰਡੂ ਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਤੇ ਇਸ ਦੇ ਨਾਲ ਲੱਗਦੇ ਖੇਤਰ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਗਸ਼ਤ ਵਧਾਉਣ ਦੀ ਮੰਗ ਸਥਾਨਕ ਲੋਕਾਂ ਵਲੋਂ ਪੁਲਿਸ ਮਹਿਕਮੇ ਦੇ ਆਲਾ ਅਧਿਕਾਰੀਆਂ ਤੋਂ ਕੀਤੀ ਗਈ ਹੈ¢ ਇਸ ਸਬੰਧੀ ਗੱਲਬਾਤ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਨੇ ਦੱਸਿਆ ਕਿ ਉਕਤ ਇਲਾਕੇ ਵਿੱਚ ਪਿਛਲੇ ਦਿਨਾਂ ਵਿੱਚ ਚੋਰੀ ਤੇ ਲੁੱਟ-ਖੋਹ ਦੀਆਂ ਕੁਝ ਵਾਰਦਾਤਾਂ ਹੋਈਆਂ ਸਨ ਜਿਨ੍ਹਾਂ ਸਬੰਧੀ ਪੀੜਤਾਂ ਵਲੋਂ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ¢ਪਰ ਬਾਵਜੂਦ ਉਸਦੇ ਪੁਲਿਸ ਮਹਿਕਮੇ ਵਲੋਂ ਗੰਭੀਰਤਾ ਨਹੀਂ ਵਰਤੀ ਗਈ¢ ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਵੱਲੋਂ ਬੇਖÏਫ਼ ਹੋ ਕੇ ਲੋਕਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ¢ ਉਨ੍ਹਾਂ ਆਖਿਆ ਕਿ ਇਸ ਇਲਾਕੇ ਵਿੱਚ ਸਟਰੀਟ ਲਾਈਟਾਂ ਦੀ ਘਾਟ ਵੀ ਚੋਰਾਂ, ਲੁਟੇਰਿਆਂ ਲ ਹੈ ਵਰਦਾਨ ਬਣੀ ਹੋਈ ਹੈ¢ ਉਨ੍ਹਾਂ ਕਿਹਾ ਕਿ ਮਗਰਲੇ ਦਿਨੀਂ ਰਾਹ ਜਾਂਦੀ ਇੱਕ ਲੜਕੀ ਕੋਲੋਂ ਲੁਟੇਰੇ ਉਸ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ¢ ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਦੇਖਦੇ ਹੋਏ ਇਲਾਕੇ ਦੇ ਲੋਕਾਂ ਵਲੋਂ ਪਹਿਲਾਂ ਵੀ ਇਥੇ ਪੁਲਿਸ ਗਸ਼ਤ ਵਧਾਉਣ ਦੀ ਅਰਜ਼ੋਈ ਕੀਤੀ ਗਈ ਸੀ ਪਰ ਕੋਈ ਚੰਗਾ ਨਤੀਜਾ ਸਾਹਮਣੇ ਨਹੀਂ ਆਇਆ, ਜਿਸ ਕਾਰਨ ਆਏ ਦਿਨ ਚੋਰ ਤੇ ਲੁਟੇਰੇ ਆਪਣੀ ਕਾਰਵਾਈ ਨੂੰ ਜਾਰੀ ਰੱਖ ਰਹੇ ਹਨ¢ ਉਨ੍ਹਾਂ ਕਿਹਾ ਹੁਣ ਜਦੋਂ ਕਿ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਤਾਂ ਅਜਿਹੇ ਹਲਾਤਾਂ ਵਿੱਚ ਖਰੀਦਾਰੀ ਦੇ ਸਿਲਸਿਲੇ ਵਿੱਚ ਲੋਕਾਂ ਦਾ ਘਰੋਂ ਵਧੇਰੇ ਨਿਕਲਣਾ ਹੋ ਸਕਦਾ ਹੈ, ਜਿਸ ਕਰਕੇ ਪੁਲਿਸ ਦੀ ਗਸ਼ਤ ਜ਼ਰੂਰ ਵਧਾਈ ਜਾਣੀ ਚਾਹੀਦੀ ਹੈ¢