18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਲੋਹੀਆਂ ਦੇ ਪਿੰਡ ਮੰਡਾਲਾ ਛੰਨਾ 'ਚ ਰਾਜ ਸਭਾ ਮੈਂਬਰ ਤੇ ਡਿਪਟੀ ਕਮਿਸ਼ਨਰ ਨੇ 4 ਪਰਿਵਾਰਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਸੌਂਪੇ <br/>

Ad Position 21
No active advertisement
ਅਜੀਤ ਡੈਸਕ 27-09-2025
ਲੋਹੀਆਂ ਖਾਸ, 26 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲੋਹੀਆਂ ਬਲਾਕ ਦੇ ਪਿੰਡ ਮੰਡਾਲਾ ਛੰਨਾ ਵਿਖੇ 4 ਪ੍ਰਭਾਵਿਤ ਪਰਿਵਾਰਾਂ ਨੂੰ ਮਕਾਨਾਂ ਦੇ ਹੋਏ ਨੁਕਸਾਨ ਲਈ 51-51 ਹਜ਼ਾਰ ਰੁਪਏ ਦੀ ਰਾਹਤ ਰਾਸ਼ੀ ਦੇ ਚੈੱਕ ਸੌਂਪੇ ਗਏ | ਇਸ ਦÏਰਾਨ ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਪਿੰਡ ਮੰਡਾਲਾ ਛੰਨਾ ਵਿਖੇ ਬੰਨ੍ਹ ਦੀ ਮਜ਼ਬੂਤੀਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਵੀ ਲਿਆ | ਰਾਜ ਸਭਾ ਮੈਂਬਰ ਸੰਤ ਬਲਬੀਰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਅÏਖੀ ਘੜੀ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਲਈ ਦਿਨ-ਰਾਤ ਜੁਟੀ ਹੋਈ ਹੈ¢ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਹੋਏ ਨੁਕਸਾਨ ਦੇ ਮੁਲਾਂਕਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੇ ਫ਼ਸਲਾਂ, ਜਾਇਦਾਦਾਂ, ਪਸ਼ੂਆਂ ਆਦਿ ਦੇ ਹੋਏ ਨੁਕਸਾਨ ਦੀ ਭਰਪਾਈ ਜਲਦ ਕੀਤੀ ਜਾਵੇਗੀ¢ | ਉਨ੍ਹਾਂ ਮੰਡਾਲਾ ਛੰਨਾ ਵਿਖੇ ਬੰਨ੍ਹ ਦੇ ਸੰਵੇਦਨਸ਼ੀਲ ਕਿਨਾਰੇ ਨੂੰ ਸੁਰੱਖਿਅਤ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਸੰਗਤ ਦੇ ਨਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜੁਟੇ ਡਰੇਨੇਜ ਵਿਭਾਗ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸੰਗਤ ਦੇ ਸਹਿਯੋਗ ਨਾਲ ਬੰਨ੍ਹ ਨੂੰ ਕਾਫੀ ਹੱਦ ਤੱਕ ਬਚਾਉਣ ਵਿੱਚ ਕਾਮਯਾਬ ਹੋਏ ਹਾਂ | ਡਿਪਟੀ ਕਮਿਸ਼ਨਰ ਨੇ ਬੰਨ੍ਹ ਦੇ ਮਜ਼ਬੂਤੀਕਰਨ ਦੇ ਕਾਰਜ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ¢ | ਸੰਤ ਸੀਚੇਵਾਲ ਅਤੇ ਡਾ. ਅਗਰਵਾਲ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਟੈਂਟ, ਤਰਪਾਲਾਂ, ਰਾਸ਼ਨ, ਮੈਡੀਕਲ ਕਿੱਟਾਂ, ਕੰਬਲ ਸਮੇਤ ਹੋਰ ਜ਼ਰੂਰਤ ਦੀਆਂ ਵਸਤਾਂ ਦੀ ਵੰਡ ਵੀ ਕੀਤੀ ਗਈ | ਇਸ ਦÏਰਾਨ ਉਨ੍ਹਾਂ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ¢ | ਇਸ ਮÏਕੇ ਆਪ ਆਗੂ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਐੱਸ.ਡੀ.ਐੱਮ. ਸ਼ਾਹਕੋਟ ਸ਼ੁਭੀ ਆਂਗਰਾ, ਡੀ.ਐੱਸ.ਪੀ. ਉਂਕਾਰ ਸਿੰਘ ਬਰਾੜ, ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ, ਥਾਣਾ ਮੁਖੀ ਗੁਰਸ਼ਰਨ ਸਿੰਘ ਤੋਂ ਇਲਾਵਾ ਡਰੇਨੇਜ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹਾ ਰੈੱਡ ਕਾਰਸ ਸੁਸਾਇਟੀ ਦੇ ਅਹੁਦੇਦਾਰ ਵੀ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮਸ਼ਾਲ ਮਾਰਚ... ਅਗਲੀ ਖ਼ਬਰ ਨਿਰੋਗ ਯੋਗ ਸੰਸਥਾ ਦੇ ਸੰਸਥਾਪਕ ਸਵ. ਦੇਵ ਰਾਜ ਸ਼ਰਮਾ ਦੀ ਪਹਿਲੀ ਬਰਸੀ ਮਨਾਈ <br/>
Ad Position 24