ਸ਼ਾਹਕੋਟ, 26 ਸਤੰਬਰ (ਬਾਂਸਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਅਗਵਾਈ ਹੇਠ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਸ਼ਾਹਕੋਟ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮਸ਼ਾਲ ਮਾਰਚ ਕੀਤਾ ਗਿਆ | ਇਸ ਮਸ਼ਾਲ ਮਾਰਚ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਹ ਮਸ਼ਾਲ ਮਾਰਚ ਤਰਕਸ਼ੀਲ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਤੋਂ ਸ਼ਾਮ ਕਰੀਬ 6 ਵਜੇ ਸ਼ੁਰੂ ਹੋਇਆ ਤੇ ਸ਼ਾਹਕੋਟ ਦੇ ਮੋਗਾ ਰੋਡ, ਸਬਜ਼ੀ ਮੰਡੀ ਬਾਜ਼ਾਰ, ਮੇਨ ਬਜ਼ਾਰ ਵਿੱਚੋਂ ਗੁਜ਼ਰਦਾ ਹੋਇਆ ਅੱਪੂ ਆਰਟ ਪ੍ਰੈੱਸ ਵਿਖੇ ਸੰਪੰਨ ਹੋਇਆ | ਸ਼ਾਹਕੋਟ ਥਾਣੇ ਦੇ ਸਾਹਮਣੇ ਕੀਤੇ ਗਏ ਠਹਿਰਾਅ ਦੌਰਾਨ ਮਸ਼ਾਲ ਮਾਰਚ ਵਿਚ ਸ਼ਾਮਿਲ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਮੌਜ਼ੂਦਾ ਸਮੇਂ ਵਿਚ ਇਸਦੀ ਸਾਰਥਿਕਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਆਪ ਅਤੇ ਆਪਣੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਫ਼ਲਸਫ਼ੇ ਬਾਰੇ ਜਾਣੂ ਕਰਵਾਈਏ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਫਾਸ਼ੀਵਾਦੀ ਤਾਕਤਾਂ ਆਪਣੇ ਸੌੜੇ ਹਿੱਤਾਂ ਲਈ ਲੋਕਾਂ ਨੂੰ ਧਾਰਮਿਕ ਅਤੇ ਸਮਾਜਿਕ ਆਧਾਰ 'ਤੇ ਵੰਡ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਮਰਾਜਵਾਦੀ ਤੇ ਫਾਸ਼ੀਵਾਦੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਸੰਬੋਧਨ ਕਰਨ ਵਾਲਿਆਂ ਵਿਚ ਤਰਕਸ਼ੀਲ ਸੁਸਾਇਟੀ ਸ਼ਾਹਕੋਟ ਦੇ ਮੁਖੀ ਪਿ੍ੰਸੀਪਲ ਮਨਜੀਤ ਸਿੰਘ ਮਲਸੀਆਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਮੇਸ਼ ਮਾਲੜੀ, ਸੁਖਵਿੰਦਰ ਬਾਗਪੁਰ, ਜਗੀਰ ਜੋਸਨ, ਹਰਜਿੰਦਰ ਬਾਗਪੁਰ ਆਦਿ ਸ਼ਾਮਲ ਹਨ | ਮਸ਼ਾਲ ਮਾਰਚ ਦੌਰਾਨ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇ ਹੱਕ ਅਤੇ ਸਾਮਰਾਜਵਾਦ ਤੇ ਫਾਸ਼ੀਵਾਦ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੇਸ਼ ਮਾਲੜੀ, ਪਿ੍ੰਸੀਪਲ ਮਨਜੀਤ ਸਿੰਘ ਮਲਸੀਆਂ, ਸੁਖਵਿੰਦਰ ਬਾਗਪੁਰ, ਗੁਰਚਰਨ ਸਿੰਘ ਚਾਹਲ ਸੀਨੀਅਰ ਆਗੂ ਭਾਕਿਯੂ ਏਕਤਾ ਉਗਰਾਹਾਂ, ਬਿੱਟੂ ਰੂਪੇਵਾਲੀ, ਸੁਖਵਿੰਦਰ ਪ੍ਰੀਤ ਸਿੰਘ ਪ੍ਰਧਾਨ ਡੈਮੋਕ੍ਰੈਟਿਕ ਟੀਚਰਜ਼ ਫਰੰਟ, ਅਮਨ ਬਾਗਪੁਰ, ਮਾਸਟਰ ਪਿ੍ਥੀਪਾਲ ਸਿੰਘ, ਮਾਸਟਰ ਕੁਲਜੀਤ ਸਿੰਘ ਪਨੇਸਰ, ਸਤਨਾਮ ਸਿੰਘ ਨੀਟਾ, ਦੇਸ ਰਾਜ ਜਾਫ਼ਰਵਾਲ, ਅਵਤਾਰ ਆਜ਼ਾਦ ਲੋਹੀਆਂ ਖ਼ਾਸ, ਜਿੰਦਰ ਬਾਗਪੁਰ, ਪਿ੍ੰਸੀਪਲ ਲਖਵੀਰ ਸਿੰਘ, ਦਲਬਾਰਾ ਸਿੰਘ, ਡਾ. ਰੇਸ਼ਮ ਸਿੰਘ ਰੂਪੇਵਾਲੀ, ਗੁਰਦੇਵ ਸਿੰਘ ਨਵਾਂ ਕਿਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ |