ਆਦਮਪੁਰ, 26 ਸਤੰਬਰ (ਰਮਨ ਦਵੇਸਰ)-ਦਾਣਾ ਮੰਡੀ ਆਦਮਪੁਰ ਵਿਖੇ ਝੋਨੇ ਦੀ ਖਰੀਦ ਸ਼ੂਰੁ ਹੋਈ | ਇਸ ਦੀ ਖਰੀਦ ਮਾਰਕਿਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਜਵੰਸ਼ ਨੇ ਸ਼ੁਰੂ ਕਰਵਾਈ | ਇਸ ਮੌਕੇ ਰਾਜਵੰਸ਼ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਕਿਸਨਾਂ ਨੂੰ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਏ ਗਈ | ਇਸ ਮੌਕੇ ਬਲਾਕ ਪ੍ਰਧਾਨ ਗੁਰਦਿਆਲ ਸਿੰਘ ਨਿੱਝਰ, ਜ਼ਿਲ੍ਹਾ ਉਪ ਪ੍ਰਧਾਨ ਰਮਨ ਪੁਰੰਗ, ਗਗਨਦੀਪ ਸਿੰਘ, ਸਾਬੀ ਸਿੰਘ, ਮਨੀਸ਼ ਗੁਪਤਾ, ਅਸ਼ੀਸ਼ ਗੁਪਤਾ, ਰਵੀ ਪਾਲ, ਗੁਰਮੀਤ ਸਿੰਘ, ਪਵਨ ਕੁਮਾਰ, ਬਾਲ ਕਿ੍ਸ਼ਨ, ਸਤਨਾਮ ਸਿੰਘ ਅਤੇ ਹੋਰ ਮੌਜੂਦ ਸਨ |