18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੰਤ ਬਾਬਾ ਭਾਗ ਸਿੰਘ ਯੂਨੀਵਸਿਟੀ ਵਿਖੇ ਰੁਜ਼ਗਾਰ ਯੋਗਤਾ ਹੁਨਰ ਸਿਖਲਾਈ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 27-09-2025
ਆਦਮਪੁਰ, 26 ਸਤੰਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਮਲਕੀਤ ਸਿੰਘ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਚਾਂਸਲਰ ਸੰਤ ਮਨਮੋਹਨ ਸਿੰਘ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ, ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਨੰਦੀ ਫਾਊਾਡੇਸ਼ਨ ਦੁਆਰਾ ਮਹਿੰਦਰਾ ਪ੍ਰਾਈਡ ਕਲਾਸਰੂਮ ਦੇ ਅਧੀਨ ਬੀ.ਟੈਕ ਸੀ.ਐੱਸ.ਸੀ ਅੰਤਿਮ ਸਾਲ ਦੀਆਂ ਵਿਦਿਆਰਥਣਾਂ ਲਈ ਯੂਨੀਵਰਸਿਟੀ ਦੇ ਸਿਖਲਾਈ ਅਤੇ ਪਲੇਸਮੈਂਟ ਵਿਭਾਗ ਦੇ ਸਹਿਯੋਗ ਨਾਲ ਰੁਜ਼ਗਾਰ ਯੋਗਤਾ ਹੁਨਰ ਸਿਖਲਾਈ ਪ੍ਰੋਗਰਾਮ ਸਿਰਲੇਖ ਹੇਠ 7-ਦਿਨਾਂ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ ਕੀਤੀ ਗਈ ਹੈ | ਜਿਸਦਾ ਉਦੇਸ਼ ਵਿਦਿਆਰਥੀਆਂ ਦੀ ਨੌਕਰੀ ਦੀ ਤਿਆਰੀ, ਸੰਚਾਰ ਅਤੇ ਪੇਸ਼ੇਵਰ ਹੁਨਰ ਨੂੰ ਵਧਾਉਣਾ ਹੈ, ਨੌਜਵਾਨ ਅÏਰਤਾਂ ਨੂੰ ਉੱਜਵਲ ਕਰੀਅਰ ਦੇ ਮੌਕਿਆਂ ਲਈ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ | ਇਸ ਵਰਕਸ਼ਾਪ ਦੀ ਟਰੈਨਰ ਸ੍ਰੀਮਤੀ ਅੰਜੂ ਜੈਨ ਸੀ ਉਨ੍ਹਾਂ ਨੇ ਰੁਜ਼ਗਾਰ ਦੀਆਂ ਨਵੀਆਂ ਸੰਭਾਵਨਾਵਾਂ, ਸੰਚਾਰ ਕਲਾ, ਟੀਮ ਵਰਕ, ਸਮੱਸਿਆ ਹੱਲ ਕਰਨ ਦੀ ਸਮਰਥਾ, ਅਤੇ ਇੰਟਰਵਿਊ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਸਿਰਫ਼ ਅਕਾਦਮਿਕ ਗਿਆਨ ਹੀ ਨਹੀਂ ਸਗੋਂ ਵਿਹਾਰਿਕ ਹੁਨਰਾਂ ਦੀ ਵੀ ਲੋੜ ਹੁੰਦੀ ਹੈ, ਤਾਂ ਜੋ ਉਹ ਗਲੋਬਲ ਮਾਰਕੀਟ ਵਿੱਚ ਆਪਣਾ ਅਹਿਮ ਯੋਗਦਾਨ ਦੇ ਸਕਣ | ਇਹ ਵਰਕਸਾਪ ਐਸੋਸੀਏਟ ਪੋ.ਡਾ.ਜਗਤੇਸਵਰ ਸਿੰਘ (ਸਿਖਲਾਈ ਅਤੇ ਪਲੇਸਮੈਂਟ ਵਿਭਾਗ )ਅਤੇ ਪੋ. ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਗਈ | ਇਸ ਮੌਕੇ ਡਾ. ਰਜਿੰਦਰ ਕੁਮਾਰ (ਰਜਿਸਟਰਾਰ) ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਰੂਪ ਸਿੰਘ, ਡਿਪਟੀ ਰਜਿਸਟਰਾਰ, ਡਾ. ਜਗਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮੂਲੇਵਾਲ ਅਰਾਈਆਂ 'ਚ 21ਵਾਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਦਾਣਾ ਮੰਡੀ ਆਦਮਪੁਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ <br/>
Ad Position 24