ਸ਼ਾਹਕੋਟ, 26 ਸਤੰਬਰ (ਦਲਜੀਤ ਸਿੰਘ ਸਚਦੇਵਾ)-ਮਾਤਾ ਚਿੰਤਪੁਰਨੀ ਜਾਗਰਣ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਐੱਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਹਕੋਟ ਬਲਾਕ ਦੇ ਪਿੰਡ ਮੂਲੇਵਾਲ ਅਰਾਈਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 21ਵਾਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਪੀ.ਏ ਸੁਖਦੀਪ ਸਿੰਘ ਸੋਨੂੰ ਕੰਗ ਤੇ 'ਆਪ' ਹਲਕਾ ਇੰਚਾਰਜ ਪਿੰਦਰ ਪੰਡੋਰੀ ਦੇ ਪੀ.ਏ ਪਰਬਤਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੋਨੂੰ ਕੰਗ ਪੀ.ਏ ਵਲੋਂ ਰੀਬਨ ਕੱਟ ਕੇ ਜਾਗਰਣ ਦੀ ਸ਼ੁਰੂਆਤ ਕਰਵਾਈ ਗਈ | ਇਨ੍ਹਾਂ ਨਾਲ ਬੰਟੀ ਬੱਠਲਾ ਪ੍ਰਧਾਨ ਵਾਤਾਵਰਨ ਸੁਧਾਰ ਸੁਸਾਇਟੀ, ਲਛਮਣ ਸੋਬਤੀ ਸੀਨੀਅਰ ਕਾਂਗਰਸੀ ਆਗੂ ਸ਼ਾਹਕੋਟ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਭਜਨ ਗਾਇਕ ਵਲੋਂ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਜਾਗਰਣ ਕਰਵਾਉਣ ਵਿਚ ਇੰਦਰਜੀਤ ਗੋਇਲ, ਕਾਲਾ ਗੁਜਰ, ਲਾਡੀ ਸ਼ੇਖੇਵਾਲ ਤੇ ਸੋਨੀ ਅਰੋੜਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਸਰਪੰਚ, ਹਰਜਿੰਦਰ ਸਿੰਘ ਸ਼ੇਰੋਵਾਲੀਆ, ਪਰਮਜੀਤ ਸਿੰਘ, ਬਲਰਾਜ ਸ਼ਾਹ, ਨਿੱਕੂ ਮੈਂਬਰ ਪੰਚਾਇਤ, ਗੁਰਪਾਲ ਆਦਿ ਹਾਜ਼ਰ ਸਨ |