ਸ਼ਾਹਕੋਟ, 26 ਸਤੰਬਰ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਵੱਲੋਂ ਐੱਸ.ਸੀ. ਵਿੰਗ ਦੇ ਹਲਕਾ ਕੋਆਰਡੀਨੇਟਰਾਂ ਦੀ ਜਾਰੀ ਸੂਚੀ 'ਚ ਸੀਨੀਅਰ ਆਗੂ ਸੁਰਜੀਤ ਲਾਲ ਸਾਰੰਗਵਾਲ ਦੀਆਂ ਪਾਰਟੀ ਪ੍ਰਤੀ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਸ਼ਾਹਕੋਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਐੱਸ.ਸੀ. ਵਿੰਗ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਸੁਰਜੀਤ ਲਾਲ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਭਾਰੀ ਮੁਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਲੋਕ ਸਭਾ ਜਲੰਧਰ ਦੇ ਇੰਚਾਰਜ ਰਮਨੀਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਦੁੱਗਲ, ਐੱਸ.ਸੀ. ਵਿੰਗ ਦੇ ਸੂਬਾ ਵਾਇਸ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ, 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ |