18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕਿਸਾਨਾਂ ਦਾ ਝੋਨਾ ਪੂਰੇ ਰੇਟ 'ਤੇ ਖ਼ਰੀਦਿਆ ਜਾਵੇ-ਭਾਰਤੀ ਕਿਸਾਨ ਯੂਨੀਅਨ ਕਾਦੀਆ <br/>

Ad Position 21
No active advertisement
ਅਜੀਤ ਡੈਸਕ 27-09-2025
ਮਹਿਤਪੁਰ, 26 ਸਤੰਬਰ (ਲਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਵਲੋਂ ਜਨਰਲ ਸਕੱਤਰ ਬਾਬਾ ਪਲਵਿੰਦਰ ਸਿੰਘ ਦੇ ਗ੍ਰਹਿ ਮੀਟਿੰਗ ਕੀਤੀ ਗਈ | ਜਿਸ ਵਿੱਚ ਸਰਕਾਰ ਨੂੰ ਬੇਨਤੀ ਕੀਤੀ ਗਈ ਜੋ ਕਿਸਾਨਾਂ ਨੂੰ ਹੜ ਅਤੇ ਮੀਹ ਦੀ ਬਹੁਤ ਜਿਆਦਾ ਮਾਰ ਪਈ ਹੈ, ਜਿਸ ਨਾਲ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਗਈ ਹੈ | ਅਸੀਂ ਸਾਰੇ ਕਿਸਾਨ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਮੰਡੀ ਬੋਰਡ ਨੂੰ ਹਦਾਇਤ ਕੀਤੀ ਜਾਵੇ ਕਿ ਕਿਸਾਨਾਂ ਦੀ ਫ਼ਸਲ ਥੋੜੀ ਬਹੁਤ ਵੀ ਖ਼ਰਾਬ ਹੈ, ਉਹ ਸਹੀ ਰੇਟ ਦੇ ਨਾਲ ਖ਼ਰੀਦੀ ਜਾਵੇ ਅਤੇ ਸੈਲਰ ਮਾਲਕਾਂ ਨੂੰ ਵੀ ਅਪੀਲ ਕਰਦੇ ਹਾਂ ਕਿਸਾਨਾਂ ਦੀ ਬਾਂਹ ਫੜ੍ਹੀ ਜਾਵੇ ਤਾਂ ਜੋ ਕਿਸਾਨਾਂ ਦੀ ਮਦਦ ਹੋ ਸਕੇ | ਇਸ ਮੌਕੇ ਕਾਰਜਕਾਰੀ ਪ੍ਰਧਾਨ ਬਲਾਕ ਮਹਿਤਪੁਰ ਸੁਖਜੀਤ ਸਿੰਘ, ਜਨਰਲ ਸਕੱਤਰ ਬਾਬਾ ਪਲਵਿੰਦਰ ਸਿੰਘ, ਮੈਂਬਰ ਰਾਜਿੰਦਰ ਕੁਮਾਰ ਵਰਮਾ, ਸੁਖਦੇਵ ਸਿੰਘ, ਜਸਬੀਰ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ ਮੋਮੀ, ਬਲਾਕ ਪ੍ਰਧਾਨ ਸੁਖਜੀਤ ਸਿੰਘ, ਮਨਦੀਪ ਸਿੰਘ, ਰਾਜਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਰੋੜਾ ਮਹਾਂ ਸਭਾ ਨੇ ਸ਼ੋਭਾ ਯਾਤਰਾ 'ਚ ਸ਼ਾਮਿਲ ਸ਼ਰਧਾਲੂਆਂ ਲਈ ਲਗਾਇਆ ਲੰਗਰ <br/> ਅਗਲੀ ਖ਼ਬਰ ਦਿਮਾਗ਼, ਰੀੜ੍ਹ ਦੀ ਹੱਡੀ ਅਤੇ ਆਮ ਬਿਮਾਰੀਆਂ ਦੀ ਜਾਂਚ ਦਾ ਕੈਂਪ ਭਲਕੇ <br/>
Ad Position 24