26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਡੇਅਰੀ ਫਾਰਮ ਦੀ ਦੋ ਮੰਜ਼ਿਲਾ ਇਮਾਰਤ ਡਿੱਗੀ, ਦਰਜਨਾਂ ਦੁਧਾਰੂ ਪਸ਼ੂ ਜ਼ਖ਼ਮੀ <br/>

Ad Position 21
No active advertisement
ਡੇਅਰੀ ਮਾਲਕ ਦੇ ਪਰਿਵਾਰਕ ਮੈਂਬਰ ਨੁਕਸਾਨੀ ਦੋ ਮੰਜ਼ਿਲਾਂ ਇਮਾਰਤ ਦਿਖਾਉਂਦੇ ਹੋਏ ਅਤੇ ਦੋ ਮੰਜ਼ਿਲਾ ਇਮਾਰਤ ਡਿੱਗੀ ਹੋਈ¢ ਤਸਵੀਰਾਂ - ਹਰਵਿੰਦਰ ਕੁਮਾਰ <br/> 28-09-2025
ਜਮਸ਼ੇਰ ਖਾਸ, 27 ਸਤੰਬਰ (ਹਰਵਿੰਦਰ ਕੁਮਾਰ)-ਥਾਣਾ ਸਦਰ ਜਲੰਧਰ ਦੇ ਅਧੀਨ ਆਉਂਦੇ ਪਿੰਡ ਨਾਨਕ ਪਿੰਡੀ ਵਿਖੇ ਅੱਜ ਬਾਅਦ ਦੁਪਹਿਰ ਬਾਬਾ ਸਵਰਨ ਸਿੰਘ ਡੇਅਰੀ ਫਾਰਮ ਦੀ ਦੋ ਮੰਜ਼ਿਲਾਂ ਇਮਾਰਤ ਡਿਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ¢ ਡੇਅਰੀ ਮਾਲਕ ਬਾਬਾ ਸਵਰਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੇ ਡੇਅਰੀ ਫਾਰਮ ਦੇ ਨਾਲ ਲੱਗਦੇ ਖਾਲੀ ਪਲਾਟ ਵਿੱਚ ਨੀਆਂ ਪੁੱਟਣ ਦਾ ਕੰਮ ਚੱਲ ਰਿਹਾ ਸੀ¢ ਜਿਸ ਕਾਰਨ ਉਨ੍ਹਾਂ ਦੀ ਦੋ ਮੰਜ਼ਿਲਾਂ ਇਮਾਰਤ ਡਿੱਗ ਗਈ ਹੈ, ਉਨ੍ਹਾਂ ਦੱਸਿਆ ਕਿ ਹੇਠਲੀ ਪਾਸੇ ਕਰੀਬ 20- 25 ਦੁਧਾਰੂ ਗਾਵਾਂ ਬੰਨੀਆਂ ਹੋਈਆਂ ਸਨ, ਜਿਨ੍ਹਾਂ ਵਿੱਚੋਂ ਕਈਆਂ ਨੂੰ ਸੱਟਾਂ ਲੱਗੀਆਂ ਹਨ | ਜਿਸ ਕਾਰਨ ਉਨ੍ਹਾਂ ਦੇ ਪਸੂਆਂ ਦਾ ਕਾਫੀ ਨੁਕਸਾਨ ਹੋਇਆ ਹੈ¢ ਡੇਅਰੀ ਮਾਲਕ ਸਵਰਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦਾ ਕਰੀਬ 35 ਤੋਂ 40 ਲੱਖ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਨਾਲ ਲੱਗਦੇ ਪਲਾਟ ਮਾਲਕ ਤੋਂ ਕਰਵਾਈ ਜਾਵੇ, ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ¢ ਉਨ੍ਹਾਂ ਕਿਹਾ ਕਿ ਪਲਾਟ ਮਾਲਕ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਹੈ ਕੀ ਉਹ ਉਨ੍ਹਾਂ ਦੀ ਬਿਲਡਿੰਗ ਦਾ ਸਾਰਾ ਕੰਮ ਕਰਵਾ ਕੇ ਦੇਣਗੇ¢ ਬਾਬਾ ਸਵਰਨ ਸਿੰਘ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਸਦਰ ਜਲੰਧਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਮÏਕੇ 'ਤੇ ਤਫਦੀਸ਼ ਅਫਸਰ ਏਐੱਸਆਈ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਮÏਕੇ ਤੇ ਘਟਨਾ ਸਬੰਧੀ ਜਾਣਕਾਰੀ ਲੈ ਕੇ ਅਗੇਰਲੀ ਕਾਰਵਾਈ ਕੀਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੇ ਨੁਕਸਾਨ 'ਤੇ ਚਿੰਤਨ ਕਰਨ ਦੀ ਥਾਂ 'ਆਪ' ਸਰਕਾਰ ਕਰ ਰਹੀ ਹੈ ਕੋਝੀ ਸਿਆਸਤ-ਤਰੁਣ ਚੁੱਘ <br/> ਅਗਲੀ ਖ਼ਬਰ ਸਰਕਾਰੀ ਸਕੂਲ ਭੀਮ ਨਗਰ ਵਿਚ ਜ਼ਿਲ੍ਹਾ ਪੱਧਰੀ ਗਾਈਡੈਂਸ ਸੈਮੀਨਾਰ ਲੱਗਾ
Ad Position 24