26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੁੱਖ ਮੰਤਰੀ ਵਲੋਂ ਦਿੱਤੀਆਂ ਰਾਹਤਾਂ ਨਾਲ ਕਾਰੋਬਾਰੀਆਂ ਨੂੰ ਹੋਵੇਗਾ ਵੱਡਾ ਫਾਇਦਾ-ਚੱਢਾ <br/>

Ad Position 21
No active advertisement
ਗੱਲਬਾਤ ਕਰਦੇ ਹੋਏ ਇੰਦਰ ਵੰਸ਼ ਸਿੰਘ ਚੱਢਾ ਤੇ ਉਨ੍ਹਾਂ ਨਾਲ ਅਨੂਪ ਸਰੀਨ ਤੇ ਹੋਰ | ਤਸਵੀਰ: ਮੁਨੀਸ਼ <br/> 28-09-2025
ਜਲੰਧਰ, 27 ਸਤੰਬਰ (ਸ਼ਿਵ)-ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਦਰ ਵੰਸ਼ ਸਿੰਘ ਚੱਢਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ ਹੈ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਮÏਕੇ ਇਹ ਪੰਜਾਬ ਦੇ ਵਪਾਰੀ ਵਰਗ ਲਈ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ ਜਿਸ ਨਾਲ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ ਕੈਬਨਿਟ ਨੇ ਪੁਰਾਣੇ ਕੇਸਾਂ ਦਾ ਬੋਝ ਘਟਾਉਣ ਅਤੇ ਸਨਅਤ ਤੇ ਕਾਰੋਬਾਰਾਂ ਲਈ ਨਿਯਮਾਂ ਦੀ ਪਾਲਨਾ ਵਧਾਉਣ ਵਾਸਤੇ ਬਕਾਇਆ ਦੀ ਰਿਕਵਰੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ 2025 (ਓ.ਟੀ.ਐੱਸ.) ਲਿਆਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ¢ ਇਹ ਸਕੀਮ ਪਹਿਲੀ ਅਕਤੂਬਰ 2025 ਤੋਂ ਲਾਗੂ ਹੋਵੇਗੀ ਅਤੇ 12 ਦਸੰਬਰ 2025 ਤੱਕ ਲਾਗੂ ਰਹੇਗੀ | ਇੰਦਰ ਵੰਸ਼ ਸਿੰਘ ਚੱਢਾ ਨੇ ਸ਼ੈਲਰ ਮਾਲਕਾਂ ਨੂੰ ਵੀ ਖ਼ੁਸ਼ਖ਼ਬਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਲਈ ਵੀ ਓ.ਟੀ.ਐੱਸ. ਨੂੰ ਮਨਜ਼ੂਰੀ ਦਿੱਤੀ ਗਈ ਹੈ ਕਿਉਂਕਿ ਹਰੇਕ ਮਿੱਲ ਮਾਲਕ ਨੂੰ ਮਿਲਿੰਗ ਦਾ ਸਮਾਂ ਪੂਰਾ ਹੋਣ ਮਗਰੋਂ ਹਰੇਕ ਸੂਬਾਈ ਖ਼ਰੀਦ ਏਜੰਸੀ ਨਾਲ ਆਪਣੇ ਖਾਤੇ ਦਾ ਨਿਪਟਾਰਾ ਕਰਨਾ ਹੁੰਦਾ ਹੈ ਤਾਂ ਕਿ ਉਸ ਮਿੱਲ ਮਾਲਕ ਨੂੰ ਅਗਲੇ ਸਾਲ ਲਈ ਕਸਟਮ ਮਿਲਿੰਗ ਲਈ ਝੋਨੇ ਦੀ ਅਲਾਟਮੈਂਟ ਵਾਸਤੇ ਵਿਚਾਰਿਆ ਜਾ ਸਕੇ | ਇਸ ਮੌਕੇ ਸੁਖਵਿੰਦਰ ਸਿੰਘ, ਅਨੂਪ ਸਰੀਨ, ਅਜੇਸ਼ ਸ਼ਰਮਾ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਲਈ ਬੱਸ ਯਾਤਰਾ ਰਵਾਨਾ <br/> ਅਗਲੀ ਖ਼ਬਰ ਹੜ੍ਹਾਂ ਦੇ ਨੁਕਸਾਨ 'ਤੇ ਚਿੰਤਨ ਕਰਨ ਦੀ ਥਾਂ 'ਆਪ' ਸਰਕਾਰ ਕਰ ਰਹੀ ਹੈ ਕੋਝੀ ਸਿਆਸਤ-ਤਰੁਣ ਚੁੱਘ <br/>
Ad Position 24