26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹੜ੍ਹਾਂ ਦੇ ਮੁੱਦੇ 'ਤੇ ਅੰਗਦ ਦੱਤਾ ਨੇ ਘੇਰੀ ਕੇਂਦਰ ਤੇ ਸੂਬਾ ਸਰਕਾਰ <br/>

Ad Position 21
No active advertisement
ਅਜੀਤ ਡੈਸਕ 28-09-2025
ਜਲੰਧਰ, 27 ਸਤੰਬਰ (ਜਸਪਾਲ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਸਕੱਤਰ ਅੰਗਦ ਦੱਤਾ ਨੇ ਅੱਜ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਦੀਆਂ ਨੀਤੀਆਂ 'ਤੇ ਤਿੱਖਾ ਹਮਲਾ ਕੀਤਾ ¢ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਹੜ੍ਹਾਂ ਦੀ ਤਰਾਸਦੀ ਨਾਲ ਜੂਝ ਰਹੇ ਸਨ ਤਾਂ ਅਜਿਹੇ 'ਚ ਪ੍ਰਧਾਨ ਮੰਤਰੀ ਵਲੋਂ ਬਿਹਾਰ ਦੀਆਂ ਔਰਤਾਂ ਨੂੰ 'ਮੁੱਖ ਮੰਤਰੀ ਮਹਿਲਾ ਰੋਜ਼ਗਾਰ ਯੋਜਨਾ' ਅਧੀਨ 10,000 ਕਰੋੜ ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ, ਜਦਕਿ ਪੰਜਾਬ ਨੂੰ ਸਿਰਫ 1,600 ਕਰੋੜ ਦੀ ਰਾਹਤ ਦਿੱਤੀ ਗਈ ਹੈ ¢ ਉਨ੍ਹਾਂ ਇਸ ਨੂੰ ਪੰਜਾਬ ਨਾਲ ਧੱਕੇਸ਼ਾਹੀ ਕਰਾਰ ਦਿੰਦੇ ਹੋਏ ਕਿਹਾ ਕਿ ਸਰਕਾਰੀ ਰਿਪੋਰਟ ਮੁਤਾਬਿਕ ਰਾਜ ਨੂੰ ਹੁਣ ਤੱਕ ਲਗਭਗ 13,289 ਕਰੋੜ ਦਾ ਨੁਕਸਾਨ ਹੋਇਆ ਹੈ ¢ 2,000 ਤੋਂ ਵੱਧ ਪਿੰਡ ਡੁੱਬ ਚੁੱਕੇ ਹਨ, 3.5 ਲੱਖ ਏਕੜ ਤੋਂ ਵੱਧ ਖੇਤੀ ਬਰਬਾਦ ਹੋ ਗਈ ਹੈ ਅਤੇ ਦਰਜਨਾਂ ਜਾਨਾਂ ਜਾ ਚੁੱਕੀਆਂ ਹਨ ਤੇ ਅਜਿਹੇ ਹਾਲਾਤਾਂ ਵਿੱਚ ਸਿਰਫ਼ 1,600 ਕਰੋੜ ਦੇਣਾ ਪੰਜਾਬ ਦੇ ਲੋਕਾਂ ਨਾਲ ਮਜ਼ਾਕ ਹੈ ¢ ਇਸ ਮੌਕੇ ਅੰਗਦ ਦੱਤਾ ਨੇ ਸੂਬੇ ਦੀ 'ਆਪ' ਸਰਕਾਰ ਨੂੰ ਵੀ ਘੇਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਸੂਬੇ ਕੋਲ ਕੁਦਰਤੀ ਆਫਤ ਰਾਹਤ ਫੰਡ ਦੇ ਪਏ 12 ਹਜ਼ਾਰ ਕਰੋੜ ਰੁਪਏ ਸੰਬੰਧੀ ਕੀਤੇ ਦਾਅਵੇ ਬਾਰੇ ਮੁੱਖ ਮੰਤਰੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਖਰ ਇਹ ਰਾਸ਼ੀ ਕਿੱਥੇ ਹੈ |

Ad Position 22
No active advertisement
ਪਿਛਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਸੀ.ਬੀ.ਐੱਸ.ਈ. ਵਲੋਂ ਸਮੱਰਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਤਹਿਤ ਵਰਕਸ਼ਾਪ ਲਾਈ <br/> ਅਗਲੀ ਖ਼ਬਰ ਵਿਰੋਧ ਕਾਰਨ ਬੇਅੰਤ ਸਿੰਘ ਪਾਰਕ ਵਿਚ ਨਹੀਂ ਲੱਗੇਗੀ ਪਟਾਕਾ ਮਾਰਕੀਟ <br/>
Ad Position 24