26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਭਾਜਪਾ ਆਗੂ ਤਰੁਣ ਚੁੱਘ ਵਲੋਂ ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਪ੍ਰਗਟ <br/>

Ad Position 21
No active advertisement
ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਦੇ ਹੋਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਨਾਲ ਅਮਿਤ ਤਨੇਜਾ, ਸਰਬਜੀਤ ਸਿੰਘ ਮੱਕੜ, ਰਾਕੇਸ਼ ਰਾਠੌਰ, ਜੌਰਜ ਸਾਗਰ, ਰਾਜੇਸ਼ ਕਪੂਰ ਤੇ ਹੋਰ | ਤਸਵੀਰ ਮੁਨੀਸ਼ <br/> 28-09-2025
ਜਲੰਧਰ, 27 ਸਤੰਬਰ (ਜਸਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਪਿਛਲੇ ਦਿਨੀਂ ਇਕ ਸੜਕ ਹਾਦਸੇ 'ਚ ਹੋਈ ਬੇਵਕਤ ਮੌਤ 'ਤੇ ਦੁੱਖ ਪ੍ਰਗਟ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅੱਜ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀ ਮਾਡਲ ਟਾਊਨ ਸਥਿਤ ਰਿਹਾਇਸ਼ 'ਤੇ ਪੁੱਜੇ, ਜਿੱਥੇ ਉਨ੍ਹਾਂ ਮਹਿੰਦਰ ਸਿੰਘ ਕੇ.ਪੀ. ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਕਲੌਤੇ ਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਜਿਸ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ | ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ | ਸ੍ਰੀ ਚੁੱਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਸਮੁੱਚੀ ਭਾਜਪਾ ਕੇ. ਪੀ. ਪਰਿਵਾਰ ਨਾਲ ਖੜ੍ਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਰਬਜੀਤ ਸਿੰਘ ਮੱਕੜ, ਸੂਬਾ ਮੀਡੀਆ ਪੈਨਲਿਸਟ ਅਮਿਤ ਤਨੇਜਾ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਜ਼ਿਲ੍ਹਾ ਮੀਡੀਆ ਇੰਚਾਰਜ ਤਰੁਣ ਕੁਮਾਰ, ਸੰਨੀ ਸ਼ਰਮਾ, ਰਮਨ ਪੱਬੀ, ਗÏਰਵ ਮਹੇ, ਅਮਰਜੀਤ ਸਿੰਘ ਅਮਰੀ, ਲਲਿਤ ਬੱਬੂ, ਜਾਰਜ ਸਾਗਰ, ਹਿਮਾਂਸ਼ੂ ਸ਼ਰਮਾ ਤੇ ਗÏਰਵ ਰਾਏ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਸ. ਬਣਿਆ ਜਲੰਧਰ ਦਾ ਪਹਿਲਾ 24 ਘੰਟੇ ਅਧਰੰਗ ਲਈ ਤਿਆਰ ਹਸਪਤਾਲ <br/> ਅਗਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਸੀ.ਬੀ.ਐੱਸ.ਈ. ਵਲੋਂ ਸਮੱਰਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਤਹਿਤ ਵਰਕਸ਼ਾਪ ਲਾਈ <br/>
Ad Position 24