26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਲਾਪਤਾ ਹੋਏ ਬੱਚੇ ਦੀ ਭਾਲ ਕਰਨ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 28-09-2025
ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)-ਬੀਤੇ ਦਿਨ ਘਰੋਂ ਸਾਮਾਨ ਲੈਣ ਗਏ 13 ਸਾਲ ਦੇ ਬੱਚੇ ਦੇ ਲਾਪਤਾ ਹੋਣ 'ਤੇ ਪੁਲਿਸ ਨੂੰ ਭਾਲ ਕਰਨ ਦੀ ਮੰਗ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਗੁਰੂ ਅਮਰਦਾਸ ਚੌਕ ਨੇੜੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ•ਾਂ ਦਾ ਬੱਚਾ ਬੀਤੀ ਦੇਰ ਸ਼ਾਮ ਘਰ ਤੋਂ ਸਾਮਾਨ ਲੈਣ ਗਿਆ ਸੀ, ਪਰ ਦੇਰ ਰਾਤ ਤੱਕ ਘਰ ਵਾਪਸ ਨਾ ਪਰਤਣ 'ਤੇ ਉਨ•ਾਂ ਇਸ ਦੀ ਸੂਚਨਾ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਕੀਤੀ ਸੀ, ਇਕ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਬੱਚੇ ਦੀ ਭਾਲ ਨਹੀਂ ਕਰ ਸਕੀ | ਇਸ ਲਈ ਉਹ ਧਰਨਾ ਲਗਾ ਕੇ ਪ੍ਰਦਰਸ਼ਨ ਕਰ ਰਹੇ ਹਨ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਬੱਚੇ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਪਰਿਵਾਰ ਨੇ ਪ੍ਰਦਰਸ਼ਨ ਖ਼ਤਮ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਹੁਣ ਵਿੱਤੀ ਸਾਖ਼ਰਤਾ ਤੇ ਡਿਜੀਟਲ ਧੋਖਾਧੜੀ ਤੋਂ ਬਚਣ ਲਈ ਵੀ ਦਿੱਤੀ ਜਾਵੇਗੀ ਸਿਖ਼ਲਾਈ ਅਗਲੀ ਖ਼ਬਰ ਮਹਿੰਦਰ ਭਗਤ ਤੇ ਮੇਅਰ ਵਲੋਂ 58.47 ਲੱਖ ਰੁਪਏ ਦੀ ਲਾਗਤ ਵਾਲੀ ਸੜਕ ਦਾ ਉਦਘਾਟਨ <br/>
Ad Position 24