26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਿਦਿਆਰਥੀਆਂ ਨੂੰ ਹੁਣ ਵਿੱਤੀ ਸਾਖ਼ਰਤਾ ਤੇ ਡਿਜੀਟਲ ਧੋਖਾਧੜੀ ਤੋਂ ਬਚਣ ਲਈ ਵੀ ਦਿੱਤੀ ਜਾਵੇਗੀ ਸਿਖ਼ਲਾਈ

Ad Position 21
No active advertisement
ਅਜੀਤ ਡੈਸਕ 28-09-2025
ਜਲੰਧਰ, 27 ਸਤੰਬਰ (ਚੰਦੀਪ ਭੱਲਾ, ਪਵਨ ਖਰਬੰਦਾ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਚੇਤਨਾ' ਪ੍ਰਾਜੈਕਟ ਦਾ ਵਿਸਥਾਰ ਕਰਦਿਆਂ ਹੁਣ ਸਕੂਲੀ ਵਿਦਿਆਰਥੀਆਂ ਨੂੰ ਲਾਈਫ਼ ਸੇਵਿੰਗ ਸਕਿੱਲਜ਼ ਦੇ ਨਾਲ-ਨਾਲ ਵਿੱਤੀ ਸਾਖਰਤਾ ਅਤੇ ਡਿਜੀਟਲ ਧੋਖਾਧੜੀ ਤੋਂ ਬਚਣ ਸਬੰਧੀ ਸਿਖਲਾਈ ਵੀ ਪ੍ਰਦਾਨ ਕੀਤੀ ਜਾਵੇਗੀ ¢ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੂੰ ਸੁਚਾਰੂ ਅਤੇ ਵਿਸਥਾਰਪੂਰਵਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ¢ ਉਨ੍ਹਾਂ ਅਧਿਕਾਰੀਆਂ ਨੂੰ ਸਬੰਧਿਤ ਸਕੂਲਾਂ ਨਾਲ ਅਗਾਊਾ ਹੀ ਤਾਲਮੇਲ ਸਥਾਪਿਤ ਕਰਨ ਦੀਆਂ ਹਦਾਇਤਾਂ ਕੀਤੀਆਂ, ਜਿਨ੍ਹਾਂ ਵਿਚ ਇਹ ਸਿਖਲਾਈ ਪ੍ਰਦਾਨ ਕੀਤੀ ਜਾਣੀ ਹੈ ¢ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟਰੇਨਿੰਗ 6ਵੀਂ ਤੋਂ 8ਵੀਂ ਅਤੇ 9ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਟ੍ਰੇਨਰਾਂ ਅਤੇ ਅਧਿਆਪਕਾਂ ਦੀ ਮਦਦ ਨਾਲ ਮੁਹੱਈਆ ਕਰਵਾਈ ਜਾਵੇਗੀ ¢ ਡਾ. ਅਗਰਵਾਲ ਨੇ ਕਿਹਾ ਕਿ ਇਹ ਉਪਰਾਲਾ ਨਵੀਂ ਪੀੜ੍ਹੀ ਨੂੰ ਅੱਜ ਦੇ ਜੀਵਨ ਨਾਲ ਸਬੰਧਿਤ ਜ਼ਰੂਰੀ ਗਿਆਨ ਦੇਣ ਅਤੇ ਆਧੁਨਿਕ ਸਮੇਂ ਦੀਆਂ ਚੁਨੌਤੀਆਂ ਲਈ ਤਿਆਰ ਕਰਨ ਲਈ ਬਹੁਤ ਅਹਿਮ ਹੈ ¢ ਉਨ੍ਹਾਂ ਦੱਸਿਆ ਕਿ ਚੇਤਨਾ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ, ਸੀ.ਪੀ.ਆਰ., ਐਮਰਜੈਂਸੀ ਹਾਲਾਤ ਵਿਚ ਮਰੀਜ਼/ਜ਼ਖਮੀ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਬਾਰੇ ਵਿਦਿਆਰਥੀਆਂ ਨੂੰ ਪਹਿਲਾਂ ਹੀ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ¢ ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਸਮੇਂ ਵਧ ਰਹੀ ਡਿਜੀਟਲ ਧੋਖਾਧੜੀ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਆਨਲਾਈਨ ਸੁਰੱਖਿਆ, ਸਾਈਬਰ ਕ੍ਰਾਈਮ ਤੋਂ ਬਚਾਅ ਅਤੇ ਡਿਜੀਟਲ ਜਾਗਰੂਕਤਾ ਬਾਰੇ ਸਿਖਲਾਈ ਦਿੱਤੀ ਜਾਵੇਗੀ ¢ ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ ਆਪਣੇ-ਆਪ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਜਾਗਰੂਕ ਕਰ ਸਕਣਗੇ ¢
Ad Position 22
No active advertisement
ਪਿਛਲੀ ਖ਼ਬਰ ਐੱਲ.ਪੀ.ਯੂ. ਵਲੋਂ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸਮਾਗਮ <br/> ਅਗਲੀ ਖ਼ਬਰ ਲਾਪਤਾ ਹੋਏ ਬੱਚੇ ਦੀ ਭਾਲ ਕਰਨ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ
Ad Position 24