26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਟੇਲ ਹਸਪਤਾਲ ਵਿਖੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ <br/>

Ad Position 21
No active advertisement
ਡਾ. ਨਵੀਨ ਖੰਨਾ, ਡਾ. ਵਿਸ਼ਾਲ ਭੰਡਾਰੀ <br/> 28-09-2025
ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)-ਪਟੇਲ ਹਸਪਤਾਲ ਵਿਖੇ 29 ਸਤੰਬਰ ਦਿਨ ਸੋਮਵਾਰ ਨੂੰ 'ਵਿਸ਼ਵ ਹਾਰਟ ਦਿਵਸ' ਨੂੰ ਸਮਰਪਿਤ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ. ਨਵੀਨ ਖੰਨਾ ਅਤੇ ਡਾ. ਵਿਸ਼ਾਲ ਭੰਡਾਰੀ ਮਰੀਜ਼ਾਂ ਦੀ ਜਾਂਚ ਕਰਨਗੇ | ਕੈਂਪ ਦੌਰਾਨ ਮੁਫ਼ਤ ਡਾਕਟਰੀ ਸਲਾਹ ਦੇ ਨਾਲ-ਨਾਲ ਈਕੋਕਾਰਡੀਓਗ੍ਰਾਫੀ, ਈ.ਸੀ.ਜੀ. ਅਤੇ ਡਾਇਟ ਸੰਬੰਧੀ ਸਲਾਹ ਵੀ ਮੁਫ਼ਤ ਦਿੱਤੀ ਜਾਵੇਗੀ | ਡਾ. ਖੰਨਾ ਅਤੇ ਡਾ. ਭੰਡਾਰੀ ਨੇ ਜਾਣਕਾਰੀ ਦਿੱਤੀ ਕਿ ਅਜੋਕੇ ਸਮੇਂ 'ਚ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ, ਜਿਨ੍ਹਾਂ ਦੀ ਸਮੇਂ 'ਤੇ ਪਛਾਣ ਅਤੇ ਇਲਾਜ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਛਾਤੀ 'ਚ ਦਰਦ ਜਾਂ ਭਾਰੀਪਨ, ਸਾਹ ਲੈਣ 'ਚ ਤਕਲੀਫ਼, ਦਿਲ ਦੀ ਧੜਕਨ ਤੇਜ਼ ਹੋਣਾ ਜਾਂ ਅਨਿਯਮਿਤ ਹੋਣਾ, ਥਕਾਵਟ ਜਾਂ ਕਮਜ਼ੋਰੀ, ਪੈਰਾਂ ਜਾਂ ਲੱਤਾਂ 'ਚ ਸੋਜ ਦੀ ਸਮੱਸਿਆ ਹੈ, ਉਨ੍ਹਾਂ ਨੂੰ ਦਿਲ ਦਾ ਰੋਗ ਹੋ ਸਕਦਾ ਹੈ, ਇਸ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ ਸਮੇਂ 'ਤੇ ਜਾਂਚ ਅਤੇ ਸਲਾਹ ਮਰੀਜ਼ ਦੀ ਜ਼ਿੰਦਗੀ ਨੂੰ ਸੁਰੱਖਿਅਤ ਬਣਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸਾਈ ਸੋਨੀਪਤ ਨੇ ਨੇਵਲ ਟਾਟਾ ਹਾਕੀ ਅਕੈਡਮੀ ਜਮਸ਼ੇਦਪੁਰ ਨੂੰ ਹਰਾ ਕੇ ਖਿਤਾਬ 'ਤੇ ਕੀਤਾ ਕਬਜ਼ਾ ਅਗਲੀ ਖ਼ਬਰ ਮੇਅਰ ਨੇ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਸਮੇਤ ਪੈਟਰੋਲ ਪੰਪ ਦਾ ਕੀਤਾ ਦÏਰਾ <br/>
Ad Position 24