ਜਲੰਧਰ, 27 ਸਤੰਬਰ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੂਲ ਖੇਡਾਂ 2025-26 (ਹਾਕੀ) ਅੰਡਰ-19 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਜਿਸ ਵਿੱਚ 12ਵੀਂ ਜਮਾਤ ਦੇ ਧੀਰਜ ਅਤੇ ਗੁਰਜਿੰਦ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਨਾਲ ਸਨਮਾਨਿਆ ਗਿਆ ਅਤੇ ਦੋਵੇਂ ਵਿਦਿਆਰਥੀਆਂ ਦੇ ਨਾਮ ਅੱਗੇ ਸਟੇਟ ਪੱਧਰ ਲਈ ਨਾਮਜ਼ਦ ਹੋਏ | ਅੰਡਰ-14 ਵਰਗ ਵਿੱਚ ਖਿਡਾਰੀਆਂ ਏਕਮ, ਕੁਲਜੋਤ, ਸਾਹਿਬ ਅਤੇ ਪਰਮਜੋਤ ਨੇ ਆਪਣੇ ਹੁਨਰ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਕੇ ਟੀਮ ਨੂੰ ਤੀਸਰੇ ਸਥਾਨ 'ਤੇ ਪਹੁੰਚਾਇਆ ਤੇ ਕਾਂਸੀ ਦਾ ਤਗਮਾ ਜਿੱਤਿਆ | ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੇ ਸਮਰਪਣ ਅਤੇ ਉਨ੍ਹਾਂ ਦੇ ਕੋਚਾਂ ਦੇ ਮਾਰਗਦਰਸ਼ਨ ਦਾ ਪ੍ਰਤੀਬਿੰਬ ਹੈ | ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ, ਪਿ੍ੰਸੀਪਲ ਸਵੀਨਾ ਬਹਿਲ ਅਤੇ ਵਾਈਸ ਪਿ੍ੰਸੀਪਲ ਗਗਨਦੀਪ ਕੌਰ ਖਹਿਰਾ ਨੇ ਨੌਜਵਾਨ ਚੈਂਪੀਅਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ ਅਤੇ ਆਉਣ ਵਾਲੇ ਰਾਜ ਪੱਧਰੀ ਮੁਕਾਬਲੇ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |