27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ 'ਵਿਸ਼ਵ ਪੰਜਾਬੀ ਦਿਵਸ' <br/>

Ad Position 21
No active advertisement
ਬੋਲੀ ਨਾ ਰਹੀ ਤਾਂ ਕਵਿਤਾਵਾਂ ਗੁੰਮ ਜਾਣੀਆਂ, ਮਾਵਾਂ ਦੀਆਂ ਦਿੱਤੀਆਂ ਦੁਆਵਾਂ ਰੁਲ੍ਹ ਜਾਣੀਆਂ, ਦਿੱਤੀਆਂ ਸ਼ਹਾਦਤਾਂ ਨਾ ਮਿੱਟੀ 'ਚ ਮਿਲਾ ਦਿਓ, ਦੇਖਿਓ ਪੰਜਾਬੀਓ, ਪੰਜਾਬੀ ਨਾ ਭੁਲਾ ਦਿਓ <br/> ਸਮਾਗਮ ਦੌਰਾਨ ਸਕੂਲ ਦੇ ਪਿ੍ੰਸੀਪਲ ਡਾ. ਸੋਨੀਆ ਮਾਗੋ ਅਤੇ ਹੋਰ ਸਟਾਫ਼ | ਤਸਵੀਰ : ਮੁਨੀਸ਼ <br/> 28-09-2025
ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)-ਸੁਆਮੀ ਸੰਤ ਦਾਸ ਪਬਲਿਕ ਸਕੂਲ, ਜਲੰਧਰ ਵਿਖੇ ਬਾਬਾ ਫਰੀਦ ਦੇ ਆਗਮਨ ਦਿਹਾੜੇ ਨੂੰ ਸਮਰਪਿਤ 'ਵਿਸ਼ਵ ਪੰਜਾਬੀ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | 'ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਕੀਤੇ ਗਏ ਇਸ ਉਪਰਾਲੇ ਤਹਿਤ ਸਕੂਲ 'ਚ ਕਰਵਾਏ ਗਏ ਇਕ ਸਮਾਗਮ ਦੌਰਾਨ ਪੰਜਾਬੀ ਵਿਭਾਗ ਦੇ ਅਧਿਆਪਕ ਅਮਨਜੀਤ ਕੌਰ ਨੇ ਆਪਣੇ ਵਿਚਾਰਾਂ ਦੇ ਰਾਹੀਂ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਨ ਦੇ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਮਨੁੱਖ ਦੇ ਵਜੂਦ ਤੇ ਹੋਂਦ ਦੀ ਸਾਖੀ ਭਰਦੀ ਹੈ | ਇਹ ਉਹ ਭਾਸ਼ਾ ਹੈ ਜਿਹੜੀ ਸਾਨੂੰ ਸਾਡੀ ਸੰਸਕ੍ਰਿਤੀ ਅਤੇ ਵਿਰਸੇ ਨਾਲ ਜੋੜਦੀ ਹੈ | ਇਹ ਗੁਰੂਆਂ ਦੇ ਮੱੁਖ ਤੋਂ ਨਿਕਲੀ ਹੋਈ ਬੜੀ ਹੀ ਮਿੱਠੀ ਤੇ ਪਿਆਰੀ ਭਾਸ਼ਾ ਹੈ, ਜਿਸ ਕਰਕੇ ਇਸ ਦਾ ਸਤਿਕਾਰ ਕਰਨਾ ਸਭ ਦੇ ਲਈ ਜ਼ਰੂਰੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਮਾਂ ਬੋਲੀ ਦੇ ਸਤਿਕਾਰ ਦੇ ਲਈ ਕਵਿਤਾ ਉਚਾਰਨ, ਸਲੋਗਨ ਲੇਖਣ ਤੇ ਭਾਸ਼ਣ ਗਤੀਵਿਧੀਆਂ 'ਚ ਭਾਗ ਲਿਆ | ਸਮਾਗਮ ਦੌਰਾਨ ਸਮੂਹ ਸਟਾਫ਼ ਨੇ ਪੰਜਾਬੀ ਪਹਿਰਾਵੇ 'ਚ ਆ ਕੇ ਵਿਦਿਆਰਥੀਆਂ ਲਈ ਇਕ ਵਧੀਆ ਮਿਸਾਲ ਕਾਇਮ ਕੀਤੀ | ਸਕੂਲ ਦੇ ਪਿ੍ੰਸੀਪਲ ਡਾ. ਸੋਨੀਆ ਮਾਗੋ ਨੇ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ, ਸਿਖਣ ਤੇ ਪੰਜਾਬੀ ਬੋਲੀ ਦਾ ਸਤਿਕਾਰ ਕਰਨ ਦੇ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇਮੀਗ੍ਰੇਸ਼ਨ ਕਟੌਤੀ ਤੋਂ ਬਾਅਦ ਕੈਨੇਡਾ ਦੀ ਆਬਾਦੀ 'ਚ ਆਈ ਖੜੋਤ <br/> ਅਗਲੀ ਖ਼ਬਰ ਜਸਕਰਨ ਸਿੰਘ ਬਾਹੀਆ ਬੀਕੇਯੂ ਕੈਂਟ ਬਲਾਕ ਦੇ ਖ਼ਜ਼ਾਨਚੀ ਤੇ ਪਿ੍ੰਸਦੀਪ ਸਿੰਘ ਬਾਹੀਆ ਕੁੱਕੜ ਪਿੰਡ ਸਰਕਲ ਦੇ ਪ੍ਰਧਾਨ ਬਣੇ
Ad Position 24