27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੀਬਾ ਬਲਵੰਤ ਮਹਾਂਕਵੀ ਭਾਈ ਸੰਤੋਖ ਸਿੰਘ ਕਵਿਤਾ ਐਵਾਰਡ ਨਾਲ ਸਨਮਾਨਿਤ <br/>

Ad Position 21
No active advertisement
ਬੀਬਾ ਬਲਵੰਤ ਨੂੰ ਸਨਮਾਨਿਤ ਕਰਦੇ ਹੋਏ ਡਾ. ਨਵਰੂਪ ਕੌਰ, ਜਸਵੀਰ ਸਿੰਘ ਭੁੱਲਰ, ਕੁਲਦੀਪ ਸਿੰਘ ਬੇਦੀ, ਅਤੇ ਡਾ. ਐੱਚ.ਐੱਸ.ਬੇਦੀ | ਤਸਵੀਰ ਮੁਨੀਸ਼ <br/> 28-09-2025
ਜਲੰਧਰ, 27 ਸਤੰਬਰ (ਹਰਵਿੰਦਰ ਸਿੰਘ ਫੁੱਲ)-ਮਹਾਂਕਵੀ ਭਾਈ ਸੰਤੋਖ ਸਿੰਘ ਯਾਦਗਾਰੀ ਕਮੇਟੀ ਵੱਲੋਂ ਉਨ੍ਹਾਂ ਦਾ ਜਨਮ ਦਿਨ ਸਮਾਗਮ ਜਲੰਧਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਮਹਾਂਕਵੀ ਦੀ ਯਾਦ ਵਿੱਚ ਸ਼ੁਰੂ ਕੀਤਾ ਗਿਆ ਤੀਜਾ ਪੁਰਸਕਾਰ ਸ਼ਾਇਰ ਬੀਬਾ ਬਲਵੰਤ ਨੂੰ ਭੇਟ ਕੀਤਾ ਗਿਆ ਗਿਆ¢ ਸਮਾਗਮ ਦੇ ਆਰੰਭ 'ਚ ਕਮੇਟੀ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਸੰਧੂ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਮਹਾਂਕਵੀ ਬਾਰੇ ਹਰ ਸਾਲ ਹੋਣ ਵਾਲੇ ਸਮਾਗਮ ਬਾਰੇ ਦੱਸਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਕਰਨਲ ਜਸਵੀਰ ਸਿੰਘ ਭੁੱਲਰ, ਡਾ. ਐੱਚ.ਐੱਸ. ਬੇਦੀ, ਪਰਮਜੀਤ ਸਿੰਘ ਚਾਵਲਾ ਅਤੇ ਬੀਬਾ ਬਲਵੰਤ ਨੂੰ ਸ਼ਾਮਿਲ ਕੀਤਾ ਗਿਆ¢ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਬੇਦੀ ਨੇ ਕਮੇਟੀ ਵੱਲੋਂ ਪਿਛਲੇ 30 ਸਾਲਾਂ ਵਿੱਚ ਕਰਵਾਏ ਸਮਾਗਮਾਂ ਬਾਰੇ ਵਿਸਥਾਰ ਸਾਹਿਤ ਚਾਨਣਾ ਪਾਇਆ¢ ਹਿਮਾਚਲ ਪ੍ਰਦੇਸ਼ ਦੀ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਡਾ. ਐਚ. ਐੱਸ. ਬੇਦੀ ਨੇ ਮਹਾਂਕਵੀ ਭਾਈ ਸੰਤੋਖ ਸਿੰਘ ਵਲੋਂ ਹਿੰਦੀ ਸਾਹਿਤ ਵਿੱਚ ਪਾਏ ਗਏ ਯੋਗਦਾਨ ਬਾਰੇ ਚਰਚਾ ਕਰਦਿਆਂ ਕਿਹਾ ਕਿ ਮਹਾਂਕਵੀ ਹਿੰਦੀ ਸਾਹਿਤ ਵਿੱਚ ਬਹੁਤ ਜ਼ਿਆਦਾ ਚਰਚਿਤ ਹਨ¢ ਪ੍ਰਧਾਨਗੀ ਮੰਡਲ ਵੱਲੋਂ ਬੀਬਾ ਬਲਵੰਤ ਨੂੰ ਇੱਕ ਯਾਦਗਾਰੀ ਚਿੰਨ੍ਹ, ਸ਼ਾਲ ਤੇ ਕੁਝ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ¢ ਉਪਰੰਤ ਬੀਬਾ ਬਲਵੰਤ ਨੇ ਆਪਣੀ ਲੇਖਣੀ ਦੇ ਸਫਰ ਦੀ ਗੱਲ ਕਰਦਿਆਂ ਆਪਣੀਆਂ ਚਾਰ ਪੰਜ ਰਚਨਾਵਾਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ¢ ਇਸ ਦÏਰਾਨ ਕਾਵਿ ਰਚਨਾਵਾਂ ਦਾ ਦÏਰ ਵੀ ਚੱਲਿਆ¢ ਕਰਨਲ ਜਸਬੀਰ ਭੁੱਲਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੀਬਾ ਬਲਵੰਤ ਨਾਲ ਗੁਜ਼ਾਰੇ ਪਲਾਂ ਨੂੰ ਚੇਤੇ ਕਰਦਿਆਂ ਬੜੀਆਂ ਭਾਵਕ ਸਾਂਝਾਂ ਨੂੰ ਸਰੋਤਿਆਂ ਨਾਲ ਸਾਂਝਿਆਂ ਕੀਤਾ¢ ਲਗਭਗ ਢਾਈ ਘੰਟੇ ਚੱਲੇ ਇਸ ਸਮਾਗਮ ਵਿੱਚ ਵੱਡੀ ਗਿਣਤੀ 'ਚ ਸਹਿਤਕਾਰ ਅਤੇ ਸਰੋਤੇ ਹਾਜ਼ਰ ਸਨ | ਇਸ ਮੌਕੇ ਡਾ. ਰਾਮ ਮੂਰਤੀ, ਮਨੋਹਰ ਲਾਲ, ਆਰ.ਪੀ. ਗਾਂਧੀ, ਗੁਰਪ੍ਰੀਤ ਸਾਗਰ, ਹਰ ਅੰਮਿ੍ਤ ਅਮੋਲ ਤੋਂ ਇਲਾਵਾ ਪੰਜਾਬੀ ਦੇ ਸ਼ਾਇਰ ਅਮਰੀਕ ਡੋਗਰਾ, ਇੰਜ ਕਰਮਜੀਤ ਸਿੰਘ ਨੂਰ, ਮੱਖਣ ਮਾਨ, ਕਹਾਣੀਕਾਰ ਭਗਵੰਤ ਰਸੂਲਪੁਰੀ, ਪ੍ਰਸਿੱਧ ਡਾਇਰੈਕਟਰ ਹਰਜੀਤ ਅਤੇ ਹੋਰ ਬਹੁਤ ਸਾਰੇ ਲੋਕ ਸ਼ਾਮਿਲ ਸਨ¢

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਅਤੇ ਅੱਖਾਂ ਦੇ ਆਪ੍ਰੇਸ਼ਨ ਕੈਂਪ ਦਾ ਵੱਡੀ ਗਿਣਤੀ 'ਚ ਲੋਕਾਂ ਨੇ ਲਿਆ ਲਾਭ <br/> ਅਗਲੀ ਖ਼ਬਰ ਇਮੀਗ੍ਰੇਸ਼ਨ ਕਟੌਤੀ ਤੋਂ ਬਾਅਦ ਕੈਨੇਡਾ ਦੀ ਆਬਾਦੀ 'ਚ ਆਈ ਖੜੋਤ <br/>
Ad Position 24