ਜਲੰਧਰ, 27 ਸਤੰਬਰ (ਜਸਪਾਲ ਸਿੰਘ)-ਡੀ.ਏ.ਵੀ. ਕਾਲਜ ਦੇ ਐੱਨ ਐੱਸ ਐੱਸ ਯੂਨਿਟ ਵੱਲੋਂ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਵਿਖੇ ਐੱਨ.ਐੱਸ.ਐੱਸ. ਦਿਵਸ ਮਨਾਇਆ ਗਿਆ ¢ ਇਸ ਮÏਕੇ ਐੱਨ ਐੱਸ ਐੱਸ ਕੋਆਰਡੀਨੇਟਰ ਡਾ. ਸਾਹਿਬ ਸਿੰਘ ਨੇ ਵਲੰਟੀਅਰਜ਼ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਐੱਨ.ਐੱਸ.ਐੱਸ ਬਾਰੇ ਮਹੱਤਵਪੂਰਨ ਗੱਲਬਾਤ ਸਾਂਝੀ ਕੀਤੀ ¢ ਉਨ੍ਹਾਂ ਨੇ ਕਿਹਾ ਕਿ ਕੌਮੀ ਸੇਵਾ ਯੋਜਨਾ ਵਲੰਟੀਅਰਜ਼ ਵਿਚ ਸਮਾਜਿਕ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੇ ਸਮਾਜਿਕ ਵਾਤਾਵਰਨ ਵਿਚ ਲੋਕਾਂ ਨਾਲ ਮਿਲ ਬੈਠਣ ਅਤੇ ਰਲ-ਮਿਲ ਕੇ ਉਸਾਰੂ ਅਤੇ ਸਮਾਜ ਸੁਧਾਰਕ ਕੰਮ ਕਰਨ ਦੇ ਅਵਸਰ ਪੈਦਾ ਕਰਦੀ ਹੈ, ਜਿਸ ਨਾਲ ਉਨ੍ਹਾਂ ਦਾ ਵਿਅਕਤੀਗਤ ਵਿਕਾਸ ਸੰਭਵ ਹੁੰਦਾ ਹੈ ¢ ਪ੍ਰੋ. ਵਿਵੇਕ ਸ਼ਰਮਾ ਨੇ ਐੱਨ ਐੱਸ ਐੱਸ ਲੋਗੋ 'ਨਾਟ ਮੀ ਬਟ ਯੂ' ਦੇ ਸੰਕਲਪ ਅਤੇ ਪ੍ਰੋ. ਗਗਨ ਮਦਾਨ ਨੇ 'ਮਾਈ ਭਾਰਤ ਪੋਰਟਲ' ਬਾਰੇ ਵਲੰਟੀਅਰਜ਼ ਨੂੰ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ | ਇਸ ਮÏਕੇ ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਡਾ. ਗੁਰਜੀਤ ਕÏਰ ਵਿਸ਼ੇਸ਼ ਤÏਰ 'ਤੇ ਹਾਜ਼ਰ ਹੋਏ ¢ ਵਲੰਟੀਅਰ ਭਵਨੀਤ ਸਿੰਘ ਨੇ ਹਾਜ਼ਰ ਅਧਿਆਪਕਾਂ, ਪ੍ਰੋਗਰਾਮ ਅਫ਼ਸਰਾਂ ਅਤੇ ਵਲੰਟੀਅਰਜ਼ ਦਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ ¢