27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ਮੌਕੇ ਬੂਟੇ ਲਗਾਏ <br/>

Ad Position 21
No active advertisement
ਪਿੰਡ ਅਲਾਦੀਨਪੁਰ ਵਿਖੇ ਬੂਟੇ ਲਗਾਉਂਦੇ ਹੋਏ ਅਵਿਨਾਸ਼ ਚੰਦਰ, ਜੌਰਜ ਸਾਗਰ, ਸੁਮਨ ਮੱਟੂ ਤੇ ਹੋਰ | ਤਸਵੀਰ ਮੁਨੀਸ਼ <br/> 28-09-2025
ਜਲੰਧਰ, 27 ਸਤੰਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਮੰਡਲ 17 ਦੇ ਪ੍ਰਧਾਨ ਸ੍ਰੀ ਜੌਰਜ ਸਾਗਰ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ਮੌਕੇ ਪਿੰਡ ਅਲਾਦੀਨਪੁਰ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਵਿਨਾਸ਼ ਚੰਦਰ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਉਨ੍ਹਾਂ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਯਾਦ ਕਰਦੇ ਹੋਏ ਵਾਤਾਵਰਣ ਦੀ ਸਾਂਭ-ਸੰਭਾਲ ਲਈ ਸਾਰਿਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ | ਇਸ ਮੌਕੇ ਸ੍ਰੀ ਜੌਰਜ ਸਾਗਰ ਨੇ ਕਿਹਾ ਕਿ ਲਗਾਤਾਰ ਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣੇ ਬੇਹੱਦ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਹਰ ਘਰ 'ਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਇਆ ਜਾਣਾ ਚਾਹੀਦਾ ਹੈ | ਇਸ ਮੌਕੇ ਮਹਿਲਾ ਮੰਡਲ ਨੰਬਰ 17 ਦੀ ਪ੍ਰਧਾਨ ਸੁਮਨ ਮੱਟੂ, ਸਰਬਜੀਤ ਕੌਰ, ਹੈਪੀ ਖੁਸਰੋਪੁਰ, ਲੱਖਾ ਹਮੀਰੀ ਖੇੜਾ, ਭਿੰਦਾ ਸਪਰਾਏ, ਗੋਰਾ ਚਿੱਤੇਵਾਣੀ, ਅਰਮਾਨ ਸੰਸਾਰਪੁਰ ਤੇ ਹੋਰ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਰਿੰਦਰ ਬੀਬਾ ਦੀ ਯਾਦ 'ਚ ਸਮੂਹ ਪੰਜਾਬੀ ਵਹੀਰਾਂ ਘੱਤ ਕੇ ਸਾਦਿਕਪੁਰ ਪੁੱਜਣ-ਦਲਵਿੰਦਰ ਦਿਆਲਪੁਰੀ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਐੱਨ.ਐੱਸ.ਐੱਸ. ਦਿਵਸ ਮਨਾਇਆ <br/>
Ad Position 24