27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੀਰ ਚੰਦ ਸੁਰੀਲਾ ਹਲਕਾ ਕਰਤਾਰਪੁਰ ਐੱਸ.ਸੀ. ਵਿੰਗ ਦੇ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 28-09-2025
ਕਰਤਾਰਪੁਰ, 27 ਸਤੰਬਰ (ਭਜਨ ਸਿੰਘ)-ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਦੇ ਪ੍ਰਭਾਰੀ ਮੁਨੀਸ਼ ਸਿਸੋਦੀਆ ਵਲੋਂ ਪੁਰਾਣੇ ਟਕਸਾਲੀ 'ਆਪ' ਆਗੂ ਨੰਬਰਦਾਰ ਬੀਰ ਚੰਦ ਸੁਰੀਲਾ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਹਲਕਾ ਕਰਤਾਰਪੁਰ ਐੱਸ ਸੀ ਵਿੰਗ, ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਨੰਬਰਦਾਰ ਬੀਰ ਚੰਦ ਸੁਰੀਲਾ ਨੇ ਵਿਸ਼ੇਸ਼ ਤÏਰ 'ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ, ਜਰਨੈਲ ਨੰਗਲ ਦੁਆਬਾ ਇੰਚਾਰਜ, ਜਸਵੀਰ ਸਿੰਘ ਜਲਾਲਪੁਰ ਪ੍ਰਧਾਨ ਜ਼ਿਲਾ ਜਲੰਧਰ, ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਲਕਾਰ ਸਿੰਘ ਤੇ ਚੇਅਰਮੈਨ ਗੁਰਪਾਲ ਸਿੰਘ ਸੰਗਠਨ ਇੰਚਾਰਜ ਹਲਕਾ ਕਰਤਾਰਪੁਰ ਦਾ ਵਿਸ਼ੇਸ਼ ਤÏਰ 'ਤੇ ਧੰਨਵਾਦ ਕਰਦਿਆਂ ਆਖਿਆ ਕਿ ਪਾਰਟੀ ਵਲੋਂ ਉਨ੍ਹਾਂ ਉੱਪਰ ਜੋ ਮਾਣ ਤੇ ਵਿਸ਼ਵਾਸ ਪ੍ਰਗਟਾਇਆ ਗਿਆ ਹੈ ਉਸ ਨੂੰ ਬਰਕਰਾਰ ਰੱਖਾਂਗਾ ਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮ ਨੂੰ ਲੋਕਾਂ ਤੱਕ ਪਹੁੰਚਾ ਕੇ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ¢ ਇਸ ਮੌਕੇ 'ਆਪ' ਦੇ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਦੀ ਵਧਾਈ ਦਿੰਦਿਆਂ ਪਾਰਟੀ ਵਲੋਂ ਪੁਰਾਣੇ ਆਗੂ ਨੂੰ ਹਲਕੇ ਦੀ ਜ਼ਿੰਮੇਵਾਰੀ ਦੇਣ ਦੀ ਸ਼ਲਾਘਾ ਕਰਦਿਆਂ ਪਾਰਟੀ ਹਾਈਕਮਾਡ ਦਾ ਧੰਨਵਾਦ ਕੀਤਾ ਗਿਆ ¢

Ad Position 22
No active advertisement
ਪਿਛਲੀ ਖ਼ਬਰ ਮੰਗਲਵੀਰਾ ਸੋਸ਼ਲ ਵੈੱਲਫੇਅਰ ਐਂਡ ਚੈਰੀਟੇਬਲ ਟਰੱਸਟ ਵਲੋਂ ਲਗਾਇਆ ਮੈਡੀਕਲ ਕੈਂਪ <br/> ਅਗਲੀ ਖ਼ਬਰ ਦਾਣਾ ਮੰਡੀ ਅਲਾਵਲਪੁਰ ਵਿਖੇ ਪਵਨ ਟੀਨੂੰ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ-ਚੇਅਰਮੈਨ ਪਰਮਜੀਤ ਰਾਜਵੰਸ਼ <br/>
Ad Position 24