ਜਲੰਧਰ, 27 ਸਤੰਬਰ (ਸ਼ਿਵ)-ਅਣਅਧਿਕਾਰਤ ਕਲੋਨੀਆਂ ਵਿਚ ਪਾਣੀ ਅਤੇ ਸੀਵਰੇਜ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਕੈਂਪ ਲਗਾਉਣ ਦਾ ਕੰਮ ਲਗਾਤਾਰ ਜਾਰੀ ਹੈ | ਮੇਅਰ ਵਨੀਤ ਧੀਰ, ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐੱਸ. ਅਤੇ ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕÏਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਜਲੰਧਰ ਨੇ ਅਣਅਧਿਕਾਰਤ ਕਲੋਨੀਆਂ ਵਿਚ ਪਾਣੀ ਅਤੇ ਸੀਵਰੇਜ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਅਜਿਹਾ ਹੀ ਇੱਕ ਕੈਂਪ ਦੀਪ ਕਲੋਨੀ ਐਕਸਟੈਨਸ਼ਨ ਹੁਸ਼ਿਆਰਪੁਰ ਰੋਡ, ਜ਼ੋਨ ਨੰਬਰ 7, ਉੱਤਰੀ ਚੋਣ ਹਲਕੇ ਵਿਚ ਅਸਟੇਟ ਅਫਸਰ-ਕਮ-ਚੀਫ਼ ਟੈਕਸ ਕਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਡੈਂਟ ਵਾਟਰ ਰੇਟ ਰਾਕੇਸ਼ ਸ਼ਰਮਾ ਦੀ ਨਿਗਰਾਨੀ ਹੇਠ, ਇੰਸਪੈਕਟਰ ਆਰ.ਕੇ. ਅਗਨੀਹੋਤਰੀ ਅਤੇ ਰਾਜਿੰਦਰ ਸੱਭਰਵਾਲ ਦੇ ਨਾਲ, ਵਾਰਡ ਨੰਬਰ 4 ਦੇ ਕੌਂਸਲਰ ਜਗੀਰ ਸਿੰਘ ਦੀ ਮÏਜੂਦਗੀ ਵਿਚ ਲਗਾਇਆ ਗਿਆ¢ ਇਸ ਕੈਂਪ ਦÏਰਾਨ ਕੁੱਲ 40 ਪਾਣੀ ਅਤੇ ਸੀਵਰੇਜ ਕੁਨੈਕਸ਼ਨ ਸਫਲਤਾਪੂਰਵਕ ਮਨਜ਼ੂਰ ਕੀਤੇ ਗਏ¢