27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੁੱਖ ਮੰਤਰੀ ਸਿਹਤ ਕਾਰਡ ਨਾਲ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ-ਟਿਵਾਣਾ

Ad Position 21
No active advertisement
ਅਜੀਤ ਡੈਸਕ 28-09-2025
ਜੰਡਿਆਲਾ ਮੰਜਕੀ, 27 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਮੁੱਖ ਮੰਤਰੀ ਸਿਹਤ ਕਾਰਡ ਰਾਹੀਂ ਹਰ ਪਰਿਵਾਰ ਨੂੰ ਹੁਣ 10 ਲੱਖ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ ਅਤੇ ਇਸ ਕਾਰਡ ਦੀ ਰਜਿਸਟ੍ਰੇਸ਼ਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਪਿ੍ਤਪਾਲ ਸਿੰਘ ਟਿਵਾਣਾ ਮੀਡੀਆ ਸਕੱਤਰ ਜਲੰਧਰ ਦਿਹਾਤੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਹਮੇਸ਼ਾ ਲੋਕ-ਪੱਖੀ ਫੈਸਲੇ ਲੈਂਦੀ ਆਈ ਹੈ | ਉਸੇ ਤਰ੍ਹਾਂ ਹੁਣ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਮਹੱਤਵਪੂਰਨ ਕਾਰਡ ਬਣਾਏ ਜਾ ਰਹੇ ਹਨ | ਇਸ ਇਤਿਹਾਸਕ ਯੋਜਨਾ ਨਾਲ ਗਰੀਬ ਅਤੇ ਮੱਧਵਰਗ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਪਹਿਲਾਂ ਮਹਿੰਗੇ ਇਲਾਜ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਸਨ | ਹੁਣ ਹਰ ਪਰਿਵਾਰ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ ਪੱਧਰੀ ਸਿਹਤ ਸਹੂਲਤਾਂ ਦਾ ਹੱਕਦਾਰ ਬਣੇਗਾ |
Ad Position 22
No active advertisement
ਪਿਛਲੀ ਖ਼ਬਰ ਮਹਿਤਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕ੍ਰਾਂਤੀਕਾਰੀ ਕਦਮ 'ਤੇ ਜੀ ਐਸ ਟੀ ਘੱਟ ਹੋਣ ਨਾਲ ਹਰ ਵਰਗ ਨੂੰ ਮਿਲੀਆਂ ਸਹੂਲਤਾਂ <b...
Ad Position 24