27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼ਾਹਕੋਟ ਵਿਖੇ ਸ੍ਰੀ ਰਾਮ ਵਿਆਹ ਸੰਬੰਧੀ ਕੱਢੀ ਵਿਸ਼ਾਲ ਸ਼ੋਭਾ ਯਾਤਰਾ <br/>

Ad Position 21
No active advertisement
ਸ਼ਾਹਕੋਟ ਵਿਖੇ ਸ੍ਰੀ ਰਾਮ ਵਿਆਹ ਸੰਬੰਧੀ ਸ਼ੋਭਾ ਯਾਤਰਾ 'ਚ ਸ਼ਿਰਕਤ ਕਰਦੇ ਭਾਜਪਾ ਆਗੂ ਰਾਣਾ ਹਰਦੀਪ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਪੀ.ਏ. ਸੋਨੂੰ ਕੰਗ ਤੇ ਹੋਰ ਅਤੇ (ਸੱਜੇ) 'ਆਪ' ਇੰਚਾਰਜ ਪਿੰਦਰ ਪੰਡੋਰੀ ਦਾ ਸਨਮਾਨ ਕਰਦੇ ਪ੍ਰਬੰਧਕ | ਤਸਵੀਰਾਂ- ਸੁਖਦੀਪ ਸਿੰਘ <br/> 28-09-2025
ਸ਼ਾਹਕੋਟ, 27 ਸਤੰਬਰ (ਸੁਖਦੀਪ ਸਿੰਘ)-ਦੁਸਹਿਰਾ ਕਮੇਟੀ ਸ਼ਾਹਕੋਟ ਵਲੋਂ ਸ੍ਰੀ ਰਾਮ ਵਿਆਹ ਸੰਬੰਧੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਦੁਸਹਿਰਾ ਗਰਾਉਂਡ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਵਲੋਂ ਪੂਰੇ ਸ਼ਹਿਰ ਦੀ ਪਰਿਕਰਮਾ ਕੀਤੀ ਗਈ | ਇਸ ਮੌਕੇ ਘੋੜਿਆਂ ਅਤੇ ਰੱਥਾਂ 'ਤੇ ਸਜਾਈਆਂ ਸੁੰਦਰ ਝਾਕੀਆਂ ਖਿੱਚ ਦਾ ਕੇਂਦਰ ਬਣ ਰਹੀਆਂ ਸਨ | ਵੱਖ-ਵੱਖ ਤਰ੍ਹਾਂ ਦੇ ਬੈਂਡ ਅਤੇ ਕਲਾਕਾਰ ਸ਼ੋਭਾ ਯਾਤਰਾ ਦੀ ਸ਼ੋਭਾ ਨੂੰ ਹੋਰ ਵੀ ਵਧਾ ਰਹੇ ਸਨ | ਸ਼ੋਭਾ ਯਾਤਰਾ ਦੌਰਾਨ 'ਆਪ' ਦੇ ਹਲਕਾ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਭਾਜਪਾ ਆਗੂ ਰਾਣਾ ਹਰਦੀਪ ਸਿੰਘ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਵਿਧਾਇਕ ਸ਼ੇਰੋਵਾਲੀਆ ਦੇ ਪੀ.ਏ. ਸੁਖਦੀਪ ਸਿੰਘ ਸੋਨੂੰ ਕੰਗ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਪ੍ਰਬੰਧਕ ਕਮੇਟੀ ਤੇ ਸ਼ਰਧਾਲੂਆਂ ਨੂੰ ਸ੍ਰੀ ਰਾਮ ਵਿਆਹ ਦੀ ਵਧਾਈ ਦਿੱਤੀ | ਸ਼ੋਭਾ ਯਾਤਰਾ ਦਾ ਵੱਖ-ਵੱਖ ਸੰਸਥਾਵਾਂ ਤੇ ਸ਼ਹਿਰ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਦੁਸਹਿਰਾ ਕਮੇਟੀ ਦੇ ਪ੍ਰਧਾਨ ਰਾਹੁਲ ਪੰਡਿਤ ਨੇ ਦੱਸਿਆ ਕਿ ਦੁਸਹਿਰਾ ਗਰਾਉਂਡ ਵਿਖੇ 1 ਤੇ 2 ਅਕਤੂਬਰ ਨੂੰ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ, ਜਿਸ ਦੌਰਾਨ ਸਵੇਰ ਤੋਂ ਸ਼ਾਮ ਤੱਕ ਸੁੰਦਰ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸ਼ਾਮ ਸਮੇਂ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁੱਤਲੇ ਅਗਨ ਭੇਟ ਕੀਤੇ ਜਾਣਗੇ | ਇਸ ਮੌਕੇ ਸਾਬਕਾ ਐਮ.ਸੀ. ਕਮਲ ਨਾਹਰ, ਸਾਬਕਾ ਐਮ.ਸੀ. ਹਰਦੇਵ ਸਿੰਘ ਪੀਟਾ, 'ਆਪ' ਦੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਕਾਂਗਰਸੀ ਆਗੂ ਟਿੰਪੀ ਕੁਮਰਾ, ਅਜੀਤ ਸਿੰਘ ਝੀਤਾ, ਵਰਿੰਦਰ ਨਾਹਰ, ਪਰਵਿੰਦਰ ਮੈਸਨ, ਰਾਜਾ ਅਰੋੜਾ, 'ਆਪ' ਦੇ ਸ਼ਹਿਰੀ ਪ੍ਰਧਾਨ ਮਨੋਜ ਅਰੋੜਾ, ਰੂਪ ਲਾਲ ਸ਼ਰਮਾ, ਕੁਲਦੀਪ ਸਿੰਘ ਦੀਦ, ਮੰਗਾ ਮੱਟੂ, ਪਰਮਵੀਰ ਸਿੰਘ ਪੰਮਾ, ਨਵਨੀਤ ਸਿੰਘ ਸਹੋਤਾ, ਨਵਜੋਤ ਕੌਰ ਸਹੋਤਾ, ਮੱਖਣ ਯੂ.ਕੇ., ਦਿਆਲਾ ਗਿੱਲ, ਰਾਜ ਕੁਮਾਰ ਬਾਂਸਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਂਝ ਕੇਂਦਰ ਸ਼ਾਹਕੋਟ ਵਲੋਂ ਮੂਲੇਵਾਲ ਖਹਿਰਾ ਸਕੂਲ 'ਚ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸੈਮੀਨਾਰ <br/> ਅਗਲੀ ਖ਼ਬਰ ਮਹਿਤਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ <br/>
Ad Position 24