ਕਰਤਾਰਪੁਰ, 27 ਸਤੰਬਰ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਹੇਠ, ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਤੇ ਸਮੂਹ ਸਟਾਫ ਵਲੋਂ ਏ.ਆਈ ਤਕਨੀਕ ਦੀ ਦੁਰਵਰਤੋਂ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਦੀ ਜੋ ਇਤਰਾਜ਼ਯੋਗ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਹੈ, ਉਸ ਦੀ ਸਖਤ ਵਿਰੋਧਤਾ ਕੀਤੀ ਗਈ ਹੈ¢ ਕਾਲਜ ਦੇ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਵਾਇਰਲ ਕੀਤੀਆਂ ਅਜਿਹੀਆਂ ਵੀਡੀਓਜ਼ ਜਿੱਥੇ ਚਿੰਤਾ ਦਾ ਵਿਸ਼ਾ ਹਨ, ਉਥੇ ਹੀ ਅਜਿਹੀਆਂ ਵੀਡੀਓਜ਼ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਂਦੀਆਂ ਹਨ¢ ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ | ਇਸ ਘਟਨਾ ਨੇ ਸਿੱਖ ਸੰਗਤਾਂ ਨੂੰ ਹੀ ਨਹੀਂ ਬਲਕਿ ਹਰ ਇਨਸਾਨ ਦੇ ਹਿਰਦੇ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ¢ ਸਿੱਖਾਂ ਦੇ ਹਿਰਦਿਆਂ ਵਿੱਚ ਸ੍ਰੀ ਹਰਿਮੰਦਰ ਸਾਹਿਬ ਜੀ ਪ੍ਰਤੀ ਵਿਸ਼ੇਸ਼ ਸ਼ਰਧਾ, ਉੱਚਾ-ਸੁੱਚਾ ਸਤਿਕਾਰ ਤੇ ਡੂੰਘਾ ਅਹਿਸਾਸ ਹੈ | ਸ੍ਰੀ ਹਰਿਮੰਦਰ ਸਾਹਿਬ ਕÏਮ ਦਾ ਕੇਂਦਰੀ ਅਸਥਾਨ ਹੈ ਜੋ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ ਅਤੇ ਇਹੋ ਜਿਹੇ ਪਵਿੱਤਰ ਸਥਾਨ ਦੀ ਬੇਅਦਬੀ ਬਰਦਾਸ਼ਤ ਕਰਨ ਯੋਗ ਨਹੀਂ ਹੈ¢ ਉਨ੍ਹਾਂ ਕਿਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਇਹੋ ਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ਅਤੇ ਸਰਕਾਰ ਨੂੰ ਇਸ ਪ੍ਰਕਾਰ ਦੀਆਂ ਸੋਸ਼ਲ ਸਾਈਟਾਂ ਤੇ ਪਾਬੰਦੀ ਲਗਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਦੀਆਂ ਵੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਕੀਤਾ ਜਾ ਸਕੇ ¢