27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਲਈ ਸਰਕਾਰ ਯੋਗ ਮੁਆਵਜ਼ਾ ਦੇਵੇ-ਆਗੂ <br/>

Ad Position 21
No active advertisement
ਨੂਰਮਹਿਲ ਵਿੱਚ ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂ | <br/> 28-09-2025
ਜੰਡਿਆਲਾ ਮੰਜਕੀ, 27 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਪੇਂਡੂ ਮਜਦੂਰ ਯੂਨੀਅਨ ਨੂਰਮਹਿਲ ਦੀ ਮੀਟਿੰਗ ਚੰਨਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਹੜ੍ਹ ਪੀੜਤ ਲੋਕਾਂ ਨਾਲ ਹੋਏ ਵੱਖ-ਵੱਖ ਤਰ੍ਹਾਂ ਦੇ ਨੁਕਸਾਨ ਕਾਰਨ ਹਮਦਰਦੀ ਪ੍ਰਗਟ ਕੀਤੀ ਗਈ | ਹਾਜ਼ਰ ਆਗੂਆਂ ਨੇ ਕਿਹਾ ਕਿ ਅਗਾਂਊ ਪ੍ਰਬੰਧ ਨਾ ਹੋਣ ਕਾਰਨ ਇਹ ਸਭ ਕੁਝ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਹੀ ਹੋਇਆ ਹੈ | ਮਜਦੂਰ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ੇ ਲਈ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ | ਉਹਨਾਂ ਕਿਹਾ ਕਿ ਮਜਦੂਰਾਂ ਦੇ ਢੱਠੇ ਮਕਾਨਾਂ ਦੀ ਅਜੇ ਤੱਕ ਕੋਈ ਵੈਰੀਫਿਕੇਸ਼ਨ ਹੀ ਕਰਨ ਲਈ ਨਹੀਂ ਆਇਆ | ਗਰੀਬ ਲੋਕ ਦਫਤਰਾਂ ਦੇ ਚੱਕਰ ਕੱਟ ਰਹੇ ਹਨ | ਪੇਂਡੂ ਮਜਦੂਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਅਗਰ ਸਰਕਾਰ ਨੇ ਯੋਗ ਮੁਆਵਜ਼ਾ ਨਾਂ ਦਿੱਤਾ, ਵੈਰੀਫਿਕੇਸ਼ਨ ਕਰਨ ਵਿੱਚ ਦੇਰੀ ਕੀਤੀ, ਨੁਕਸਾਨੇ ਗਏ ਘਰਾਂ ਦੀਆਂ ਦਰਖ਼ਾਸਤਾਂ ਲੈਣ ਵਿੱਚ ਆਨਾਕਾਨੀ ਕੀਤੀ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ | ਮੀਟਿੰਗ ਵਿੱਚ ਸਾਥੀ ਹੰਸ ਰਾਜ ਪੱਬਵਾਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪ੍ਰਸਿੱਧ ਆਰਤੀ 'ਓਮ ਜੈ ਜਗਦੀਸ਼ ਹਰੇ…..' ਦੇ ਰਚੇਤਾ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ 188ਵਾਂ ਜਨਮ ਦਿਹਾੜਾ 30 ਨੂ... ਅਗਲੀ ਖ਼ਬਰ ਗÏਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਆਗੂ ਮਾਸਟਰ ਸੋਹਣ ਲਾਲ ਦਾ ਦਿਹਾਂਤ
Ad Position 24