27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਹਿਲਾ ਮੰਡਲ ਸ਼ਾਹਕੋਟ ਵਲੋਂ ਘਰ ਦੀ ਛੱਤ ਡਿਗਣ ਵਾਲੇ ਪਰਿਵਾਰ ਦੀ ਮਾਲੀ ਸਹਾਇਤਾ <br/>

Ad Position 21
No active advertisement
ਸਾਂਦਾ ਵਿਖੇ ਘਰ ਦੀ ਛੱਤ ਡਿੱਗਣ ਵਾਲੇ ਪਰਿਵਾਰ ਦੀ ਮਾਲੀ ਸਹਾਇਤਾ ਕਰਦੇ ਹੋਏ ਮਹਿਲਾ ਮੰਡਲ ਸ਼ਾਹਕੋਟ ਦੀ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਨਾਲ, ਪ੍ਰਧਾਨ ਸੁਖਜੀਤ ਕੌਰ, ਕੁਲਵਿੰਦਰ ਕੌਰ, ਪਿੰਕੀ ਅਰੋੜਾ, ਰਮਾ ਰਾਣੀ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 28-09-2025
ਸ਼ਾਹਕੋਟ, 27 ਸਤੰਬਰ (ਦਲਜੀਤ ਸਿੰਘ ਸਚਦੇਵਾ)-ਪਿਛਲੇ ਕੁਝ ਦਿਨਾਂ ਵਿਚ ਪਏ ਭਾਰੀ ਮੀਂਹ ਕਾਰਨ ਸ਼ਾਹਕੋਟ ਦੇ ਨਜ਼ਦੀਕੀ ਪਿੰਡ ਸਾਂਦਾ ਵਿਖੇ ਇਕ ਪਰਿਵਾਰ ਦਾ ਘਰ ਬਹੁਤ ਨੁਕਸਾਨਿਆ ਗਿਆ ਤੇ ਘਰ ਦੀ ਗਾਡਰ-ਬਾਲਿਆਂ ਵਾਲੀ ਛੱਤ ਡਿੱਗ ਗਈ | ਅੱਜ ਮਹਿਲਾ ਮੰਡਲ ਸ਼ਾਹਕੋਟ ਦੀ ਟੀਮ ਵਲੋਂ ਪ੍ਰਧਾਨ ਸੁਖਜੀਤ ਕੌਰ ਸੁੱਖੀ ਦੀ ਅਗਵਾਈ ਹੇਠ ਪਿੰਡ ਸਾਂਦਾ ਵਿਖੇ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਵਾਲੇ ਪ੍ਰਭਾਵਿਤ ਪਰਿਵਾਰ ਦੀ ਮਾਲੀ ਸਹਾਇਤਾ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਮਹਿਲਾ ਮੰਡਲ ਸ਼ਾਹਕੋਟ ਦੀ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਨੇ ਦੱਸਿਆ ਕਿ ਪਿੰਡ ਸਾਂਦਾ ਵਿਖੇ ਭਾਰੀ ਮੀਂਹ ਕਾਰਨ ਇਕ ਪਰਿਵਾਰ ਦੇ ਘਰ ਦਾ ਬਹੁਤ ਨੁਕਸਾਨ ਹੋਇਆ ਹੈ | ਉਸ ਪਰਿਵਾਰ ਵਲੋਂ ਸਾਡੀ ਮਹਿਲਾ ਮੰਡਲ ਦੀ ਟੀਮ ਨਾਲ ਸੰਪਰਕ ਕੀਤਾ ਗਿਆ | ਅੱਜ ਸਾਡੀ ਟੀਮ ਵੱਲੋਂ ਪਿੰਡ ਪਹੁੰਚ ਕੇ ਐੱਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਉਸ ਪਰਿਵਾਰ ਦੀ 10 ਹਜ਼ਾਰ ਦੀ ਮਾਲੀ ਸਹਾਇਤਾ ਕੀਤੀ ਗਈ ਹੈ | ਸਾਡੀ ਸੰਸਥਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਜਨਰਲ ਸਕੱਤਰ ਕੁਲਵਿੰਦਰ ਕੌਰ, ਸੀਨੀ: ਵਾਈਸ ਪ੍ਰਧਾਨ ਪਿੰਕੀ ਅਰੋੜਾ, ਰਮਾ ਰਾਣੀ ਸਲਾਹਕਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਧਾਰ ਕਲੱਬ ਸ਼ਾਹਕੋਟ ਵਲੋਂ ਸ੍ਰੀ ਰਾਮ ਲੀਲ੍ਹਾ ਦੀ ਆਰੰਭਤਾ <br/> ਅਗਲੀ ਖ਼ਬਰ ਵਿਸ਼ਵ ਪ੍ਰਸਿੱਧ ਆਰਤੀ 'ਓਮ ਜੈ ਜਗਦੀਸ਼ ਹਰੇ…..' ਦੇ ਰਚੇਤਾ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ 188ਵਾਂ ਜਨਮ ਦਿਹਾੜਾ 30 ਨੂ...
Ad Position 24