27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-09-2025
ਜੰਡਿਆਲਾ ਮੰਜਕੀ, 27 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਗੁਰੂ ਗੋਬਿੰਦ ਸਿੰਘ ਯੂਨੀਵਰਸਟੀ ਕਾਲਜ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਪਾਠ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਵਿਦਿਆਰਥੀਆਂ ਦੇ ਚੰਗੇ ਨਤੀਜੇ, ਉਜਵੱਲ ਭਵਿੱਖ ਤੇ ਕਾਲਜ ਦੀ ਤਰੱਕੀ ਲਈ ਅਰਦਾਸ ਕੀਤੀ ਗਈ | ਪਿ੍ੰਸੀਪਲ ਜਗਸੀਰ ਸਿੰਘ ਬਰਾੜ ਨੇ ਹਾਜ਼ਰੀਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪਿੇ੍ਰਤ ਕੀਤਾ | ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਦਾ ਮਨੋਰਥ ਵਿਦਿਆਰਥੀਆਂ ਅੰਦਰ ਆਤਮਿਕ ਚੇਤਨਾ ਪੈਦਾ ਕਰਨਾ ਅਤੇ ਮਾਨਸਿਕ ਸਕੂਨ ਤੇ ਰੂਹਾਨੀਅਤ ਨਾਲ ਜੋੜਨਾ ਹੈ | ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਰਮਨਜੀਤ ਕੌਰ (ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ), ਸਰਪੰਚ ਕਮਲਜੀਤ ਸਿੰਘ ਸਹੋਤਾ, ਜੰਡਿਆਲਾ ਲੋਕ ਭਲਾਈ ਮੰਚ ਦੇ ਜਨਰਲ ਸਕੱਤਰ ਤਰਸੇਮ ਸਿੰਘ, ਜਸਵਿੰਦਰ ਸਿੰਘ, ਮੱਖਣ ਲਾਲ ਪੱਲਣ (ਚੇਅਰਮੈਨ ਸੈਣ ਸਮਾਜ ਵੈਲਫ਼ੇਅਰ ਬੋਰਡ ਪੰਜਾਬ),ਕਾਲਜ ਦੇ ਸਮੂਹ ਵਿਭਾਗਾਂ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/> ਅਗਲੀ ਖ਼ਬਰ ਸੁਧਾਰ ਕਲੱਬ ਸ਼ਾਹਕੋਟ ਵਲੋਂ ਸ੍ਰੀ ਰਾਮ ਲੀਲ੍ਹਾ ਦੀ ਆਰੰਭਤਾ <br/>
Ad Position 24