27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/>

Ad Position 21
No active advertisement
ਬੱਚਿਆਂ ਨੂੰ ਸਟੇਸ਼ਨਰੀ ਦਿੱਤੇ ਜਾਣ ਸਮੇਂ ਦੀ ਤਸਵੀਰ | ਤਸਵੀਰ-ਚਰਨਜੀਤ ਸਿੰਘ ਦੁਸਾਂਝ <br/> 28-09-2025
ਗੁਰਾਇਆ, 27 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਸਰਕਾਰੀ ਪ੍ਰਾਇਮਰੀ ਸਕੂਲ ਨਵੀਂ ਆਬਾਦੀ ਪਿੰਡ ਦੁਸਾਂਝ ਕਲਾਂ 'ਚ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਪੈਨਸ਼ਨਾਂ ਭੇਟ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਨਿਰਮਲ ਕੁਮਾਰ ਨਵੀਂ ਨੇ ਦੱਸਿਆ ਕਿ ਸ਼ਮਨਦੀਪ ਉਰਫ਼ ਸੰਨੀ ਜੋਂ ਕਿ ਪਿਛਲੇ ਸਾਲ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਪਿਤਾ ਤਰਸੇਮ ਲਾਲ ਵੱਲੋਂ ਸੰਨੀ ਦੀ ਨਿੱਘੀ ਯਾਦ 'ਚ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਮਾਇਕ ਸਹਾਇਤਾ ਭੇਂਟ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਸੰਨੀ ਦੇ ਪਰਿਵਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਵਾਸਤੇ ਮਦਦ ਕਰਦੇ ਰਹਿਣਗੇ | ਇਸ ਸਮੇਂ ਸਕੂਲ ਮੁਖੀ ਕੁਲਵਿੰਦਰ ਕੌਰ ਨੇ ਸਵ. ਸੰਨੀ ਦੇ ਪਰਿਵਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਤਰਸੇਮ ਲਾਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਨਿਰਮਲ ਕੁਮਾਰ ਨਵੀਂ, ਸਮਾਜ ਸੇਵੀ ਪਲਵਿੰਦਰ ਸਿੰਘ ਦੁਸਾਂਝ, ਤਰਸੇਮ ਲਾਲ, ਹਰਮੇਸ਼ ਵਿਰਦੀ, ਸਕੂਲ ਮੁਖੀ ਕੁਲਵਿੰਦਰ ਕੌਰ ਅਤੇ ਸਮੂਹ ਸਕੂਲ ਸਟਾਫ਼ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਅੱਪਰਾ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>
Ad Position 24