ਅੱਪਰਾ, 27 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਬ ਇੰਸਪੈਕਟਰ ਸੁਖਦੇਵ ਸਿੰਘ ਔਲਖ ਇੰਚਾਰਜ ਪੁਲਿਸ ਚੌਕੀ ਅੱਪਰਾ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਮੁੱਖ ਮਹਿਮਾਨ ਅਤੇ ਪੁਲਿਸ ਮੁਲਾਜ਼ਮ ਮੈਡਮ ਲਵਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵ ਵਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਨਾ ਕੀਤੀ ਗਈ | ਸਕੂਲ ਮੁਖੀ ਜਸਪਾਲ ਸੰਧੂ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕਮਲ ਕੁਮਾਰ ਚੇਅਰਮੈਨ ਐੱਸ.ਐੱਮ.ਸੀ., ਕੁਲਦੀਪ ਸਿੰਘ ਜੌਹਲ ਮੈਂਬਰ ਪੰਚਾਇਤ, ਮੁਕੇਸ਼ ਕੁਮਾਰ ਦਾਦਰਾ ਭਾਜਪਾ ਆਗੂ, ਮਣਸਾ ਰਾਮ ਮੈਂਬਰ ਪੰਚਾਇਤ, ਮੋਹਣ ਲਾਲ ਮੈਂਬਰ ਪੰਚਾਇਤ, ਸੋਮ ਨਾਥ ਸਾਬਕਾ ਮੈਂਬਰ ਪੰਚਾਇਤ, ਨਾਇਬ ਸਿੰਘ, ਸ਼ਰਨਜੀਤ ਸਿੰਘ, ਹਰਜੀਤ ਸਿੰਘ, ਨੀਰੂ ਬਾਲਾ, ਨੈਨਸੀ ਰਾਣੀ, ਅਰਵਿੰਦਰ ਸਿੰਘ, ਬਲਜੀਤ ਕੌਰ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ |