ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਹਿੰਦ ਦੀ ਚਾਦਰ ਨÏਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਨਾਲ ਤਿੰਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਹਫ਼ਤਾਵਾਰੀ ਦੀਵਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸ਼ਬਦੀ ਜਥਾ ਜਲੰਧਰ ਵਲੋਂ ਸੰਪੂਰਨ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ¢ ਉਪਰੰਤ ਬੇਅੰਤ ਸਿੰਘ ਸਰਹੱਦੀ ਨੇ ਜਥੇ ਦਾ ਧੰਨਵਾਦ ਕਰਦਿਆਂ ਆਪਣੇ ਵੀਚਾਰ ਸੰਗਤਾਂ ਨਾਲ ਸਾਂਝੇ ਕੀਤੇ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਅਤੇ ਸਰਹੱਦੀ, ਧਾਰਮਿਕ ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਰਹੇਜਾ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਹੇਅਰ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਹਰਬੰਸ ਸਿੰਘ, ਗੁਰਜੀਤ ਸਿੰਘ ਪੋਪਲੀ, ਸੁਖਬੀਰ ਸਿੰਘ, ਬਿਸ਼ਨ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ¢