31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦਿਵਿਆ ਜਯੋਤੀ ਸਕੂਲ ਸ਼ਾਹਕੋਟ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/>

Ad Position 21
No active advertisement
ਅਜੀਤ ਡੈਸਕ 20-10-2025
ਸ਼ਾਹਕੋਟ, 19 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਦਿਵਿਆ ਜਯੋਤੀ ਪਬਲਿਕ ਹਾਈ ਸਕੂਲ ਸ਼ਾਹਕੋਟ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਿਚਾਲੇ ਰੰਗੋਲੀ ਮੇਕਿੰਗ, ਦੀਵਾ ਪੇਂਟਿੰਗ, ਪੋਸਟਰ ਮੇਕਿੰਗ ਤੇ ਸੇਫ ਦੀਵਾਲੀ ਗਰੀਟਿੰਗ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਪਿਲ ਬਾਂਸਲ ਨੇ ਸਕੂਲ ਸਟਾਫ਼ ਤੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇ ਨਾਲ-ਨਾਲ ਸਵੱਛ ਤੇ ਸੇਫ਼ ਦੀਵਾਲੀ ਮਨਾਉਣ ਲਈ ਪ੍ਰੇਰਿਆ | ਸਕੂਲ ਕੋਆਰਡੀਨੇਟਰ ਮੈਡਮ ਮਾਨਸੀ ਬਾਂਸਲ ਤੇ ਸਕੂਲ ਪਿ੍ੰਸੀਪਲ ਡਿੰਪਲ ਗੁਪਤਾ ਨੇ ਸਟਾਫ਼ ਤੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਾਨਾਵਾਂ ਦਿੱਤੀਆਂ ਤੇ ਪਟਾਕੇ ਨਾ ਚਲਾ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਤੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਮਾਸਟਰ ਪ੍ਰਭਜੀਤ ਸਿੰਘ, ਮੈਡਮ ਸਿਮੀ, ਸ਼ਰਨਜੀਤ ਕੌਰ, ਮਨਿਜੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਵਲੋਂ 25 ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਪਾਣੀ ਵਾਲੀਆਂ ਟੈਂਕੀਆਂ ਦਿੱਤੀਆਂ <br/> ਅਗਲੀ ਖ਼ਬਰ ਜੰਡਿਆਲਾ 'ਚ ਅੱਖਾਂ ਦੇ ਕੈਂਪ ਮੌਕੇ ਪੰਜ ਸੌ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, ਡੇਢ ਸੌ ਦੇ ਲਗਭਗ ਮਰੀਜ਼ਾਂ ਨੂੰ ਲੈਂਜ਼ ਪ...
Ad Position 24