31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਾਤਾਵਰਨ ਸੁਧਾਰ ਸੁਸਾਇਟੀ ਨੇ ਡਿਸਪੈਂਸਰੀ 'ਚ ਬੂਟੇ ਲਗਾ ਕੇ ਮਨਾਈ ਹਰੀ ਦੀਵਾਲੀ <br/>

Ad Position 21
No active advertisement
ਵਾਤਾਵਰਨ ਸੁਧਾਰ ਸੁਸਾਇਟੀ ਵਲੋਂ ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ ਵਿਖੇ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਉਂਦੇ ਹੋਏ ਡਾ: ਗੁਰਪ੍ਰੀਤ ਸਿੰਘ ਪਿ੍ੰਸ, ਪ੍ਰਧਾਨ ਬੰਟੀ ਬੱਠਲਾ, ਭੁਪਿੰਦਰ ਜੱਸਲ, ਦੀਪੂ ਸੈਦਪੁਰੀ, ਸੁਖਪ੍ਰੀਤ ਸਿੰਘ ਢੱਡਾ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ <br/> 20-10-2025
ਸ਼ਾਹਕੋਟ, 19 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਵਾਤਾਵਰਨ ਸੁਧਾਰ ਸੁਸਾਇਟੀ ਸ਼ਾਹਕੋਟ ਵਲੋਂ ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ ਵਿਖੇ ਰੂਰਲ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਪਿ੍ੰਸ ਦੀ ਅਗਵਾਈ ਤੇ ਵਾਤਾਵਰਨ ਸੁਸਾਇਟੀ ਦੇ ਪ੍ਰਧਾਨ ਬੰਟੀ ਬੱਠਲਾ ਦੀ ਦੇਖ-ਰੇਖ ਹੇਠ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਈ ਗਈ | ਡਾ: ਗੁਰਪ੍ਰੀਤ ਸਿੰਘ ਪਿ੍ੰਸ ਨੇ ਕਿਹਾ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਪਟਾਕਿਆਂ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਤੇ ਦੀਵਾਲੀ ਵਾਲੇ ਦਿਨ ਹਰ ਇਕ ਨਾਗਰਿਕ ਨੂੰ ਆਪਣਾ ਫ਼ਰਜ਼ ਨਿਭਾਉਂਦੇ ਹੋਏ ਇਕ-ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤੇ ਉਸ ਦਾ ਪਾਲਣ-ਪੋਸ਼ਣ ਕਰਨਾ ਚਾਹੀਦਾ ਹੈ | ਬੂਟੇ ਲਗਾਉਣ ਨਾਲ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਵੀ ਇਕ ਚੰਗਾ ਵਾਤਾਵਰਨ ਮਿਲੇਗਾ ਤੇ ਸ਼ੁੱਧ ਆਕਸੀਜਨ ਮਿਲੇਗੀ | ਪ੍ਰਧਾਨ ਬੰਟੀ ਬੱਠਲਾ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸਾਨੂੰ ਸਭ ਨੂੰ ਯਤਨ ਕਰਨੇ ਚਾਹੀਦੇ ਹਨ ਤੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ | ਇਸ ਮੌਕੇ ਪਹਿਲਾਂ ਜਗ੍ਹਾ ਦੀ ਸਾਫ਼-ਸਫ਼ਾਈ ਕੀਤੀ ਗਈ ਤੇ ਬਾਅਦ ਵਿਚ ਬੂਟੇ ਲਗਾਏ ਗਏ | ਇਸ ਮੌਕੇ ਮੁੱਖ ਸਲਾਹਕਾਰ ਭੁਪਿੰਦਰ ਜੱਸਲ, ਸੀਨੀਅਰ ਵਾਈਸ ਪ੍ਰਧਾਨ ਦੀਪੂ ਸੈਦਪੁਰੀ, ਸੁਖਪ੍ਰੀਤ ਸਿੰਘ ਢੱਡਾ ਸੋਸ਼ਲ ਮੀਡੀਆ ਇੰਚਾਰਜ, ਪ੍ਰੈੱਸ ਸਕੱਤਰ ਸਿਦਕਪ੍ਰੀਤ ਸਿੰਘ ਸਚਦੇਵਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੁਸ਼ੀਆਂ ਤੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਹੋਵੇ 'ਪ੍ਰਦੂਸ਼ਣ ਮੁਕਤ' <br/> ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਮਿ੍ਤਕ ਦੇਹ ਨਕੋਦਰ ਮੋਰਚਰੀ 'ਚ ਰਖਵਾਈ
Ad Position 24