02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕਾਲਾ ਬੱਕਰਾ ਨਜ਼ਦੀਕ ਦੋ ਕਾਰਾਂ ਦੀ ਭਿਆਨਕ ਟੱਕਰ <br/>

Ad Position 21
No active advertisement
ਅਜੀਤ ਡੈਸਕ 01-11-2025
ਕਿਸ਼ਨਗੜ੍ਹ, 31 ਅਕਤੂਬਰ (ਹੁਸਨ ਲਾਲ)-ਜਲੰਧਰ-ਪਠਾਨਕੋਟ ਕÏਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਜੱਲੋਵਾਲ ਫਾਟਕਾਂ ਦੇ ਸਾਹਮਣੇ ਦੋ ਕਾਰਾਂ ਦੀ ਭਿਆਨਕ ਟੱਕਰ ਵਿੱਚ ਪੰਜ ਵਿਅਕਤੀਆਂ ਦੇ ਗੰਭੀਰ ਜਖਮੀ ਹੋਣ ਦੀ ਖਬਰ ਹੈ¢ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਵੇਰੇ 8 ਵਜੇ ਦੇ ਕਰੀਬ ਪੋਲੋ ਕਾਰ ਚਾਲਕ ਅਮਿਤ ਕੁਮਾਰ ਪੁੱਤਰ ਅਰੁਣ ਕੁਮਾਰ ਵਾਸੀ ਰਾਮਾ ਮੰਡੀ ਜਲੰਧਰ ਆਪਣੀ ਕਾਰ ਵਿੱਚ ਜਲੰਧਰ ਤੋਂ ਭੋਗਪੁਰ ਵੱਲ ਨੂੰ ਜਾ ਰਿਹਾ ਸੀ ਜਦ ਉਹ ਜੱਲੋਵਾਲ ਫਾਟਕਾਂ ਸਾਹਮਣੇ ਪਹੁੰਚਿਆ ਤਾਂ ਉਸ ਦੀ ਕਾਰ ਅੱਗੇ ਕੋਈ ਅਣਪਛਾਤਾ ਵਾਹਨ ਆ ਗਿਆ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਦੂਸਰੀ ਸਾਈਡ ਚਲੀ ਗਈ ਤੇ ਭੋਗਪੁਰ ਵੱਲੋਂ ਜਲੰਧਰ ਨੂੰ ਜਾ ਰਹੀ ਬਰੇਜ਼ਾ ਕਾਰ ਵਿੱਚ ਜ਼ੋਰ ਨਾਲ ਟਕਰਾ ਗਈ, ਜਿਸ ਨੂੰ ਸੁਰੇਸ਼ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਪੁਰਾਣਾ ਭੰਗਾਲਾ ਮੁਕੇਰੀਆਂ ਹੁਸ਼ਿਆਰਪੁਰ ਚਲਾ ਰਿਹਾ ਸੀ¢ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਦੋਵੇਂ ਕਾਰਾਂ ਵਿੱਚ ਸਵਾਰ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਕਾਲਾ ਬੱਕਰਾ ਅਤੇ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ¢ ਬਰੇਜ਼ਾ ਕਾਰ ਵਿੱਚ ਚਾਰ ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਕਾਰ ਚਾਲਕ ਸੁਰੇਸ਼ ਕੁਮਾਰ ਪੁੱਤਰ ਸੁਰਿੰਦਰ ਸਿੰਘ (60), ਵਿਜੇ ਬਹਾਦਰ (60 ਸਾਲ) ਪੁੱਤਰ ਸ਼ਾਰਦਾ ਰਾਮ, ਗਗਨਦੀਪ ਸਿੰਘ ਪੁੱਤਰ ਮਹਿੰਦਰ ਪਾਲ (45), ਵਿਸ਼ਾਲ ਪੁੱਤਰ ਵਿਜੇ ਬਹਾਦਰ (20) ਸਾਰੇ ਨਿਵਾਸੀ ਪੁਰਾਣਾ ਭੰਗਾਲਾ ਮੁਕੇਰੀਆਂ ਹੁਸ਼ਿਆਰਪੁਰ ਦੇ ਨਿਵਾਸੀ ਸਨ ਜੋ ਗੰਭੀਰ ਜ਼ਖ਼ਮੀ ਹਾਲਤ ਵਿੱਚ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹਨ¢ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਐੱਸ.ਐੱਸ.ਐੱਫ ਟੀਮ ਦੇ ਇੰਚਾਰਜ ਰਣਜੀਤ ਸਿੰਘ ਵਲੋਂ ਹਾਦਸਾਗ੍ਰਸਤ ਗੱਡੀਆਂ ਨੂੰ ਸੜਕ ਤੋਂ ਪਾਸੇ ਕਰਵਾ ਕੇ ਟਰੈਫਿਕ ਨੂੰ ਨਿਰਵਿਘਨ ਚਾਲੂ ਕਰਵਾਇਆ¢ ਪੁਲਿਸ ਚੌਂਕੀ ਲਾਧੜਾਂ ਦੇ ਮੁਲਾਜ਼ਮਾਂ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਸੀ¢

Ad Position 22
No active advertisement
ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ 'ਤੇ ਹੋਈ ਇਕ ਕਰੋੜ ਦੇ ਗਹਿਣਿਆਂ ਦੀ ਲੁੱਟ ਦਾ ਲੁਟੇਰਿਆਂ ਦੀ ਪੈੜ ਦੱਬਣ 'ਚ ਲੱਗੀ ਪੁਲਿਸ ਪਰ 36 ਘੰ... ਅਗਲੀ ਖ਼ਬਰ ਨਗਰ ਕੀਰਤਨ ਦੇ ਰੂਟ ਅਤੇ ਸਮਾਗਮ ਵਾਲੀ ਜਗ੍ਹਾ ਨੇੜੇ ਅੱਜ ਮੀਟ ਤੇ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਪਾਬੰਦੀ
Ad Position 24
No active advertisement