02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ ਅੱਜ, ਪ੍ਰਬੰਧ ਮੁਕੰਮਲ <br/>

Ad Position 21
No active advertisement
ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੰਘ ਸਭਾਵਾਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਮੁੁੱਖ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ (ਦਸਮੇਸ਼ ਨਗਰ), ਦਵਿੰਦਰ ਸਿੰਘ ਰਹੇਜਾ, ਨਿਰਮਲ ਸਿੰਘ ਬੇਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ 1 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਜੈਕਾਰਿਆਂ ਨਗਾਰਿਆਂ ਦੀ ਗੂੰਜ 'ਚ ਆਰੰਭ ਹੋ ਕੇ ਭਾਰਤ ਸੋਡਾ ਵਾਟਰ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਖਿੰਗਰਾਂ ਗੇਟ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ, ਜੋਤੀ ਚੌਕ, ਰੈਣਕ ਬਜ਼ਾਰ, ਸੈਦਾਂ ਗੇਟ, ਮਿਲਾਪ ਚੌਕ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਮੋਹਿੰਦਰਜੀਤ ਸਿੰਘ (ਮਾਡਲ ਟਾਊਨ), ਗੁਰਬਖਸ਼ ਸਿੰਘ ਜੁਨੇਜਾ (ਗੁਰੂ ਨਾਨਕ ਮਿਸ਼ਨ), ਦਵਿੰਦਰ ਸਿੰਘ ਰਿਆਤ, ਗੁਰਿੰਦਰ ਸਿੰਘ ਮਝੈਲ, ਜਸਬੀਰ ਸਿੰਘ ਰੰਧਾਵਾ, ਬਾਬਾ ਬਲਜੀਤ ਸਿੰਘ (ਮਿਸਲ ਸ਼ਹੀਦ ਜੱਸਾ ਸਿੰਘ ਰਾਮਗੜੀਆ, ਤਰਨਾ ਦਲ), ਚਰਨਜੀਤ ਸਿੰਘ ਮਿੰਟਾ, ਹਰਜੋਤ ਸਿੰਘ ਲੱਕੀ, ਕੁਲਵਿੰਦਰ ਸਿੰਘ ਚੀਮਾ, ਤੇਜਬੀਰ ਸਿੰਘ ਬਾਂਸਲ, ਕੁਲਜੀਤ ਸਿੰਘ ਚਾਵਲਾ, ਹਰਜੀਤ ਸਿੰਘ ਬਾਬਾ, ਗੁਰਜੀਤ ਸਿੰਘ ਟੱਕਰ, ਸੁਖਵਿੰਦਰ ਸਿੰਘ (ਲਾਡੋਵਾਲੀ), ਦਵਿੰਦਰ ਸਿੰਘ (ਸੈਂਟਰਲ ਟਾਊਨ), ਨਵਦੀਪ ਸਿੰਘ ਗੁਲਾਟੀ, ਦਿਲਬਾਗ ਸਿੰਘ, ਪਰਮਜੀਤ ਸਿੰਘ ਬਬਲਾ, ਸਤਨਾਮ ਸਿੰਘ, ਪ੍ਰਭਜੋਤ ਸਿੰਘ, ਗੁਰਕੀਰਤ ਸਿੰਘ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ, ਗਗਨ ਰੇਣੂ, ਜਹਿਜੋਤ ਸਿੰਘ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਪ੍ਰਭਗੁਣ ਸਿੰਘ, ਅਨਮੋਲ ਸਿੰਘ, ਭਵਰਾਜ ਸਿੰਘ, ਭਾਵਜੋਤ ਸਿੰਘ, ਜਸਦੀਪ ਸਿੰਘ, ਅਜਮੇਰ ਸਿੰਘ, ਪਲਵਿੰਦਰ ਸਿੰਘ, ਦਿਮੰਤਜੀਤ ਸਿੰਘ, ਹਰਪ੍ਰੀਤ ਸਿੰਘ ਮਨੀ, ਅਰਸ਼ਦੀਪ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਦੀ ਭਰਵੀਂ ਇਕੱਤਰਤਾ <br/> ਅਗਲੀ ਖ਼ਬਰ ਕੰਪਨੀ ਲਈ ਆਸਾਨ ਨਹੀਂ ਹੋਵੇਗਾ 25 ਹਜ਼ਾਰ ਲਾਈਟਾਂ ਦੀ ਸੰਭਾਲ ਦਾ ਹੋਰ ਕੰਮ <br/>
Ad Position 24
No active advertisement